JALANDHAR WEATHER
2 ਮੋਟਰਸਾਈਕਲਾਂ ਦੀ ਟੱਕਰ ਚ 1 ਦੀ ਮੌਤ, 2 ਗੰਭੀਰ ਜ਼ਖ਼ਮੀ

 ਹਰੀਕੇ ਪੱਤਣ (ਤਰਨਤਾਰਨ), 1 ਫਰਵਰੀ (ਸੰਜੀਵ ਕੁੰਦਰਾ) - ਕਸਬਾ ਹਰੀਕੇ ਪੱਤਣ ਦੇ ਪੱਟੀ ਰੋਡ ਮੇਨ ਬਜ਼ਾਰ ਵਿਚ ਬੁਲੇਟ ਮੋਟਰਸਾਈਕਲ ਅਤੇ ਸਪਲੈਂਡਰ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ਵਿਚ ਇੱਕ ਨੋਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ ਜਦ ਕਿ ਦੋ ਗੰਭੀਰ ਜ਼ਖ਼ਮੀ ਹੋ ਗਏ। ਥਾਣਾ ਹਰੀਕੇ ਪੱਤਣ ਤੋਂ ਮਿਲੀ ਜਾਣਕਾਰੀ ਅਨੁਸਾਰ ਲਾਭਜੀਤ ਸਿੰਘ ਪੁੱਤਰ ਚਰਨ ਸਿੰਘ ਵਾਸੀ ਗੰਡੀਵਿੰਡ ਅਤੇ ਰਾਜਨਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਮਰਹਾਣਾ ਬੁਲੇਟ ਮੋਟਰਸਾਈਕਲ 'ਤੇ ਭਿੱਖੀਵਿੰਡ ਤੋਂ ਹਰੀਕੇ ਪੱਤਣ ਆ ਰਹੇ ਸਨ ਕਿ ਹਰੀਕੇ ਬਜ਼ਾਰ ਵਿਚ ਪੱਟੀ ਰੋਡ 'ਤੇ ਇਨ੍ਹਾਂ ਦੇ ਮੋਟਰਸਾਈਕਲ ਦੀ ਟੱਕਰ ਸਾਹਮਣੇ ਤੋਂ ਆ ਰਹੇ ਸਪਲੈਂਡਰ ਮੋਟਰਸਾਈਕਲ ਨਾਲ ਹੋ ਗਈ।ਟੱਕਰ ਇੰਨੀ ਜ਼ਬਰਦਸਤ ਸੀ ਕਿ ਬੁਲੇਟ ਮੋਟਰਸਾਈਕਲ ਸਵਾਰ ਰਾਜਨਪ੍ਰੀਤ ਸਿੰਘ ਵਾਸੀ ਮਰਹਾਣਾ ਦੀ ਮੌਕੇ 'ਤੇ ਹੋ ਗਈ ਜਦ ਕਿ ਲਾਭਜੀਤ ਸਿੰਘ ਵਾਸੀ ਗੰਡੀਵਿੰਡ ਗੰਭੀਰ ਜ਼ਖ਼ਮੀ ਹੋ ਗਿਆ। ਸਪਲੈਂਡਰ ਮੋਟਰਸਾਈਕਲ ਸਵਾਰ ਅਮ੍ਰਿਤਪਾਲ ਸਿੰਘ ਵਾਸੀ ਜੌਣੇਕੇ ਵੀ ਗੰਭੀਰ ਜ਼ਖ਼ਮੀ ਹੋ ਗਿਆ। ਗੰਭੀਰ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ। ਥਾਣਾ ਹਰੀਕੇ ਪੱਤਣ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ