ਗੁਰੂਹਰ ਸਹਾਏ (ਫ਼ਿਰੋਜ਼ਪੁਰ), 1 ਫਰਵਰੀ (ਕਪਿਲ ਕੰਧਾਰੀ) - ਕੱਲ੍ਹ ਤੜਕਸਾਰ ਫ਼ਿਰੋਜ਼ਪੁਰ ਫ਼ਾਜ਼ਿਲਕਾ ਰੋਡ 'ਤੇ ਹੋਏ ਭਿਆਨਕ ਸੜਕ ਹਾਦਸੇ ਵਿਚ ਮਾਰੇ ਗਏ 12 ਗਰੀਬ ਵਿਅਕਤੀਆਂ ਦੇ ਪਰਿਵਾਰਾਂ ਨੂੰ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪ ਸ਼ਿਖਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਉਨ੍ਹਾਂ ਦੇ ਘਰ ਜਾ ਕੇ ਰਾਸ਼ਨ ਦਿੱਤਾ ਗਿਆ। ਇਨ੍ਹਾਂ ਪਰਿਵਾਰਾਂ ਨੂੰ ਰਾਸ਼ਨ ਦੇਣ ਦੇ ਲਈ ਐਸ.ਡੀ.ਐਮ. ਜ਼ੀਰਾ ਗੁਰਮੀਤ ਸਿੰਘ, ਤਹਿਸੀਲਦਾਰ ਰਜਿੰਦਰ ਸਿੰਘ, ਨਾਇਬ ਤਹਸੀਲਦਾਰ ਜੈ ਅਮਨਦੀਪ ਗੋਇਲ ਗੁਰੁਹਰਸਹਾਏ, ਤੇ ਅਸ਼ੋਕ ਬਹਿਲ ਸਕੱਤਰ ਰੈਡ ਕਰਾਸ ਸੁਸਾਇਟੀ ਫ਼ਿਰੋਜ਼ਪੁਰ ਵਿਸ਼ੇਸ਼ ਤੌਰ 'ਤੇ ਪਹੁੰਚੇ।
ਜਲੰਧਰ : ਸ਼ਨੀਵਾਰ 19 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਪ੍ਰਸ਼ਾਸਨ ਵਲੋਂ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਾਂ ਨੂੰ ਦਿੱਤਾ ਗਿਆ ਰਾਸ਼ਨ