ਜਲੰਧਰ, 2 ਫਰਵਰੀ-ਮਹਿਤਪੁਰ ਵਿਚ ਗੰਨੇ ਨਾਲ ਭਰੀ ਇਕ ਟਰਾਲੀ ਪਲਟਣ ਨਾਲ ਦੋ ਬੱਚਿਆਂ ਦੀ ਮੌਤ ਹੋ ਗਈ ਅਤੇ 2 ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਮ੍ਰਿਤਕ ਬੱਚੇ ਦੀ ਪਛਾਣ ਯੁਵਰਾਜ ਪੁੱਤਰ ਅਰਵਿੰਦਰ ਕੁਮਾਰ ਉਰਫ਼ ਭੋਲਾ ਵਜੋਂ ਹੋਈ ਹੈ। ਹਾਦਸੇ ਦੌਰਾਨ ਅਰਵਿੰਦਰ ਕੁਮਾਰ ਅਤੇ ਭੋਲਾ ਦੀਆਂ ਲੱਤਾਂ ਟੁੱਟ ਗਈਆਂ ਅਤੇ ਉਸਦਾ ਭਤੀਜਾ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਅਰਵਿੰਦਰ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਪੁੱਤਰ ਯੁਵਰਾਜ ਅਤੇ ਭਤੀਜੇ ਨਾਲ ਬਾਜ਼ਾਰ ਜਾ ਰਿਹਾ ਸੀ। ਰਸਤੇ ਵਿਚ ਹਾਦਸਾ ਵਾਪਰ ਗਿਆ। ਇਸ ਤੋਂ ਬਾਅਦ ਉਸਦੇ ਪੁੱਤਰ ਯੁਵਰਾਜ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਉਸਦਾ ਭਤੀਜਾ ਗੰਭੀਰ ਜ਼ਖਮੀ ਹੋ ਗਿਆ। ਰਾਹਗੀਰਾਂ ਦੀ ਮਦਦ ਨਾਲ ਉਸਨੂੰ ਇਲਾਜ ਲਈ ਨਕੋਦਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਹਾਦਸੇ ਦੀ ਘਟਨਾ ਮੌਕੇ 'ਤੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ। ਸੂਚਨਾ ਮਿਲਦੇ ਹੀ ਮਹਿਤਪੁਰ ਥਾਣੇ ਦੀ ਪੁਲਿਸ ਅਤੇ ਡੀ.ਐਸ.ਪੀ. ਸ਼ਾਹਕੋਟ ਓਂਕਾਰ ਸਿੰਘ ਬਰਾੜ ਮੌਕੇ 'ਤੇ ਪਹੁੰਚ ਗਏ। ਡੀ.ਐਸ.ਪੀ. ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮਹਿਤਪੁਰ ਵਿਚ ਇਕ ਸੜਕ ਹਾਦਸਾ ਵਾਪਰਿਆ ਹੈ। ਉਨ੍ਹਾਂ ਦੀ ਟੀਮ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਲੰਧਰ : ਐਤਵਾਰ 20 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਗੰਨੇ ਨਾਲ ਭਰੀ ਟਰਾਲੀ ਪਲਟਣ ਨਾਲ 2 ਬੱਚਿਆਂ ਦੀ ਮੌਤ, ਦੋ ਜ਼ਖਮੀ