ਮਮਦੋਟ /ਫਿਰੋਜ਼ਪੁਰ, 2 ਫਰਵਰੀ (ਸੁਖਦੇਵ ਸਿੰਘ ਸੰਗਮ, ਰਾਜਿੰਦਰ ਸਿੰਘ ਹਾਂਡਾ)-ਅੱਜ ਦੇਰ ਸ਼ਾਮ ਫਿਰੋਜ਼ਪੁਰ ਸੜਕ ਉਤੇ ਪਿੰਡ ਲੱਖੋ ਕਿ ਬਹਿਰਾਮ ਵਿਖੇ ਹੋਏ ਹਾਦਸੇ ਵਿਚ ਇਕ ਮੋਟਰਸਾਈਕਲ ਸਵਾਰ ਨੌਜਵਾਨ ਵਿਅਕਤੀ ਦੀ ਮੌਤ ਹੋ ਗਈ ਜਦਕਿ ਉਸਦੇ ਨਾਲ ਸਵਾਰ ਇਕ ਬੱਚਾ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਬੱਚੇ ਨੂੰ 108 ਐਂਬੂਲੈਂਸ ਰਾਹੀਂ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਗੱਗੀ ਉਮਰ ਕਰੀਬ 18 ਸਾਲ ਪੁੱਤਰ ਬੋਹੜ ਸਿੰਘ ਵਾਸੀ ਪਿੰਡ ਅਲਫੂ ਕੇ ਦੇਰ ਸ਼ਾਮ ਨੇੜਲੇ ਪਿੰਡ ਲੱਖੋ ਕਿ ਬਹਿਰਾਮ ਤੋਂ ਆਪਣੇ ਸਾਥੀ ਨਾਲ ਕੁਝ ਸਾਮਾਨ ਲੈ ਕੇ ਘਰ ਵਾਪਸ ਜਾ ਰਿਹਾ ਸੀ ਕਿ ਸੰਘਣੀ ਧੁੰਦ ਕਾਰਨ ਪੈਟਰੋਲ ਪੰਪ ਨੇੜੇ ਮੋਟਰਸਾਈਕਲ ਤੇ ਟਰੈਕਸ ਗੱਡੀ ਵਿਚਾਲੇ ਹਾਦਸਾ ਹੋ ਗਿਆ, ਜਿਸ ਵਿਚ ਉਕਤ ਨੌਜਵਾਨ ਦੀ ਮੌਤ ਹੋ ਗਈ।
ਜਲੰਧਰ : ਐਤਵਾਰ 20 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਸੜਕ ਹਾਦਸੇ 'ਚ ਇਕ ਦੀ ਮੌਤ, 1 ਜ਼ਖਮੀ