ਲੁਧਿਆਣਾ, 3 ਫਰਵਰੀ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ) - ਅੱਜ ਲੁਧਿਆਣਾ ਵਿਚ ਹਿੰਦੂ ਸੰਗਠਨਾਂ ਅਤੇ ਮੰਦਰ ਕਮੇਟੀ ਵਲੋਂ ਲੁਧਿਆਣਾ ਫ਼ਿਰੋਜ਼ਪੁਰ ਰੋਡ ਨੂੰ ਜਾਮ ਕਰ ਦਿੱਤਾ ਗਿਆ ਹੈ। ਪ੍ਰਦਰਸ਼ਨ ਕਰ ਰਹੇ ਸੰਗਠਨਾਂ ਦੇ ਆਗੂਆਂ ਦਾ ਦੋਸ਼ ਹੈ ਕਿ ਪੁਲਿਸ ਵਲੋਂ ਹੁਣ ਤੱਕ ਮੰਦਰ ਵਿਚ 40 ਕਿਲੋ ਦੇ ਕਰੀਬ ਚਾਂਦੀ ਚੋਰੀ ਕਰਨ ਅਤੇ ਬੇਅਦਬੀ ਕਰਨ ਵਾਲੇ ਦੋਸ਼ੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ ਉਹ ਪੁਲਿਸ ਪ੍ਰਸ਼ਾਸਨ ਨੂੰ ਬਹੁਤ ਵਾਰੀ ਮਿਲ ਚੁੱਕੇ ਹਨ, ਪਰ ਪੁਲਿਸ ਪ੍ਰਸ਼ਾਸਨ ਵਲੋਂ ਇਸ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਉਹ ਪ੍ਰਦਰਸ਼ਨ ਕਰਨ ਨੂੰ ਮਜਬੂਰ ਹੋਏ ਹਨ।
ਜਲੰਧਰ : ਸੋਮਵਾਰ 21 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਹਿੰਦੂ ਸੰਗਠਨਾਂ ਅਤੇ ਮੰਦਰ ਕਮੇਟੀ ਨੇ ਲੁਧਿਆਣਾ ਫ਼ਿਰੋਜ਼ਪੁਰ ਰੋਡ ਨੂੰ ਕੀਤਾ ਗਿਆ ਜਾਮ