JALANDHAR WEATHER
ਪਿੰਡ ਬਲੇਰਖਾਨਪੁਰ 'ਚ ਗੋਲੀਆਂ ਚੱਲਣ ਕਾਰਨ 2 ਨੌਜਵਾਨ ਜ਼ਖਮੀ

ਕਪੂਰਥਲਾ, 3 ਫਰਵਰੀ (ਅਮਨਜੋਤ ਸਿੰਘ ਵਾਲੀਆ)-ਕਪੂਰਥਲਾ ਜ਼ਿਲ੍ਹੇ ਦੇ ਪਿੰਡ ਬਲੇਰਖਾਨਪੁਰ ਵਿਖੇ ਦੇਰ ਸ਼ਾਮ ਗੋਲੀਆਂ ਚੱਲਣ ਕਾਰਨ ਦੋ ਨੌਜਵਾਨ ਅਵਤਾਰ ਸਿੰਘ ਪੁੱਤਰ ਕਰਨੈਲ ਸਿੰਘ ਅਤੇ ਨਵਜੋਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਪਰਿਵਾਰਕ ਮੈਂਬਰਾਂ ਨੇ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ। ਐਮਰਜੈਂਸੀ ਵਿਚ ਤਾਇਨਾਤ ਡਿਊਟੀ ਡਾਕਟਰ ਨੇ ਦੋਵਾਂ ਨੌਜਵਾਨਾਂ ਦੀ ਹਾਲਤ ਗੰਭੀਰ ਦੇਖਦਿਆਂ ਉਨ੍ਹਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਰੈਫ਼ਰ ਕਰ ਦਿੱਤਾ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਡੀ.ਐਸ.ਪੀ. ਦੀਪ ਕਰਨ, ਥਾਣਾ ਸਦਰ ਦੇ ਐਸ.ਐਚ.ਓ. ਗੌਰਵ ਧੀਰ ਪੁਲਿਸ ਪਾਰਟੀ ਸਮੇਤ ਸਿਵਲ ਹਸਪਤਾਲ ਕਪੂਰਥਲਾ ਪੁੱਜੇ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ