ਰਾਂਚੀ , 3 ਫਰਵਰੀ - ਜ਼ਮੀਨ ਘੁਟਾਲੇ ਦੇ ਮਾਮਲੇ ਦਾ ਪ੍ਰਬੰਧਨ ਕਰਨ ਲਈ ਈ.ਡੀ. ਅਧਿਕਾਰੀਆਂ ਦੇ ਨਾਂਅ 'ਤੇ ਵਸੂਲੀ ਦੇ ਮਾਮਲੇ 'ਚ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਸਰਕਾਰ ਦੀ ਅਪੀਲ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਸੁਣਵਾਈ ਤੋਂ ਬਾਅਦ ਜਸਟਿਸ ਐਮ.ਐਮ. ਸੁੰਦਰੇਸ਼ ਅਤੇ ਜਸਟਿਸ ਰਾਜੇਸ਼ ਬਿੰਦਲ ਦੇ ਡਿਵੀਜ਼ਨ ਬੈਂਚ ਨੇ ਸਰਕਾਰ ਦੇ ਐਸ.ਐਲ.ਪੀ. ਨੂੰ ਰੱਦ ਕਰ ਦਿੱਤਾ ਅਤੇ ਹਾਈ ਕੋਰਟ ਦੇ ਹੁਕਮਾਂ ਨੂੰ ਬਰਕਰਾਰ ਰੱਖਿਆ।ਰਾਜ ਸਰਕਾਰ ਨੇ 4 ਦਸੰਬਰ 2024 ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਸੀ। ਈ.ਡੀ. ਅਧਿਕਾਰੀਆਂ ਨੂੰ ਰਾਹਤ ਦਿੰਦਿਆਂ ਹਾਈ ਕੋਰਟ ਨੇ ਪੰਡਾਰਾ ਓ.ਪੀ. ਸਮੇਤ ਕਈ ਥਾਣਿਆਂ ਦੇ ਸੀ.ਸੀ.ਟੀ.ਵੀ ਸੁਰੱਖਿਅਤ ਰੱਖਣ ਦੇ ਨਿਰਦੇਸ਼ ਦਿੱਤੇ ਹਨ।
ਜਲੰਧਰ : ਸੋਮਵਾਰ 21 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਸੁਪਰੀਮ ਕੋਰਟ ਤੋਂ ਹੇਮੰਤ ਸਰਕਾਰ ਨੂੰ ਝਟਕਾ, ਜ਼ਮੀਨ ਘੁਟਾਲਾ ਮਾਮਲੇ 'ਚ ਹਾਈ ਕੋਰਟ ਦਾ ਹੁਕਮ ਬਰਕਰਾਰ