ਤਰਨਤਾਰਨ, 4 ਫਰਵਰੀ (ਹਰਿੰਦਰ ਸਿੰਘ) - ਤਰਨਤਾਰਨ ਦੇ ਨਜ਼ਦੀਕੀ ਪਿੰਡ ਕੋਟ ਧਰਮ ਚੰਦ ਕਲਾਂ ਵਿਖੇ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹੱਤਿਆ ਕਰਨ ਵਾਲਾ ਮ੍ਰਿਤਕ ਦਾ ਦੋਸਤ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੇ ਨਾਨਾ ਸਵਰਨ ਸਿੰਘ ਨੇ ਦੱਸਿਆ ਕਿ ਉਸ ਦੇ ਦੋਹਤੇ ਸਵਰਨ ਸਿੰਘ ਪੁੱਤਰ ਬਲਜਿੰਦਰ ਸਿੰਘ ਵਾਸੀ ਪੰਡੋਰੀ ਗੋਲਾ ਨੂੰ ਉਸ ਦੇ ਪਿੰਡ ਦਾ ਰਹਿਣ ਵਾਲਾ ਨੌਜਵਾਨ ਘਰੋਂ ਬੁਲਾ ਕੇ ਲੈ ਗਿਆ, ਜਿਸ ਨੇ ਕਿਸੇ ਗੱਲੋ ਗੋਲੀ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ। ਥਾਣਾ ਝਬਾਲ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਲੰਧਰ : ਮੰਗਲਵਾਰ 22 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ