ਡਡਵਿੰਡੀ (ਕਪੂਰਥਲਾ), 4 ਫਰਵਰੀ (ਦਿਲਬਾਗ ਸਿੰਘ ਝੰਡ)-ਨੇੜਲੇ ਪਿੰਡ ਹੈਬਤਪੁਰ ਦੇ ਚੌਕ ਵਿਚੋਂ ਲੁਟੇਰੇ ਅੱਜ ਸਿਖਰ ਦੁਪਹਿਰੇ ਇਕ ਵਿਅਕਤੀ ਪਾਸੋਂ ਦਾਤਰ ਦੀ ਨੋਕ 'ਤੇ ਮੋਟਰਸਾਈਕਲ ਖੋਹ ਕੇ ਫਰਾਰ ਹੋ ਗਏ। ਲਖਵਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਹੈਬਤਪੁਰ ਨੇ ਦੱਸਿਆ ਕਿ ਉਹ ਅੱਜ ਬਾਅਦ ਦੁਪਹਿਰ 2 ਵਜੇ ਦੇ ਕਰੀਬ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਝੱਲ ਵਾਲਾ ਤੋਂ ਆਪਣੇ ਪਿੰਡ ਹੈਬਤਪੁਰ ਨੂੰ ਜਾ ਰਿਹਾ ਸੀ ਤਾਂ ਰਸਤੇ ਵਿਚ ਲੁਟੇਰਿਆਂ ਨੇ ਉਸ ਨੂੰ ਰੋਕ ਲਿਆ ਅਤੇ ਉਸ ਉੱਪਰ ਪੁੱਠੇ ਦਾਤਰ ਦੇ ਵਾਰ ਕਰਨੇ ਸ਼ੁਰੂ ਕਰ ਦਿੱਤੇ ਅਤੇ ਉਸ ਦਾ ਮੋਟਰਸਾਈਕਲ ਖੋਹ ਕੇ ਫਰਾਰ ਹੋ ਗਏ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।
ਜਲੰਧਰ : ਮੰਗਲਵਾਰ 22 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਦਾਤਰ ਦੀ ਨੋਕ 'ਤੇ ਮੋਟਰਸਾਈਕਲ ਖੋਹ ਕੇ ਲੁਟੇਰੇ ਫਰਾਰ