
ਚੰਡੀਗੜ੍ਹ, 4 ਫਰਵਰੀ-ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਸ. ਕੁਲਬੀਰ ਸਿੰਘ ਜ਼ੀਰਾ ਉਤੇ ਫਾਇਰਿੰਗ ਹੋਣਾ ਬੇਹੱਦ ਚਿੰਤਾਜਨਕ ਹੈ। ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਕਾਰਨ ਸੂਬੇ ਦੇ ਲੋਕਾਂ ਵਿਚ ਵੀ ਡਰ ਦਾ ਮਾਹੌਲ ਹੈ। ਮੈਂ ਪ੍ਰਸ਼ਾਸਨ ਤੋਂ ਮੰਗ ਕਰਦਾ ਹਾਂ ਕਿ ਜਲਦ ਤੋਂ ਜਲਦ ਦੋਸ਼ੀਆਂ 'ਤੇ ਬਣਦੀ ਕਾਰਵਾਈ ਕੀਤੀ ਜਾਵੇ।