ਓਠੀਆਂ (ਅੰਮ੍ਰਿਤਸਰ), 4 ਫਰਵਰੀ (ਗੁਰਵਿੰਦਰ ਸਿੰਘ ਛੀਨਾ)-ਥਾਣਾ ਲੋਪੋਕੇ ਅਧੀਨ ਪੈਂਦੇ ਪਿੰਡ ਮਾਨਾਵਾਲਾ ਤੋਂ ਐਕਸਾਈਜ਼ ਵਿਭਾਗ ਅਤੇ ਪੰਜਾਬ ਪੁਲਿਸ ਵਲੋਂ ਕੀਤੇ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਛਾਪੇਮਾਰੀ ਵਿਚ ਪਿੰਡ ਦੇ ਮੈਂਬਰ ਜਸਵੰਤ ਸਿੰਘ ਦੇ ਘਰੋਂ 55 ਲੀਟਰ ਲਾਹਣ 40 ਬੋਤਲਾਂ ਨਾਜਾਇਜ਼ ਸ਼ਰਾਬ ਅਤੇ ਦੋ ਭੱਠੀਆਂ ਫੜੀਆਂ ਗਈਆਂ। ਇਸ ਸਬੰਧੀ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਮੈਡਮ ਜਗਦੀਪ ਕੌਰ ਨੇ ਦੱਸਿਆ ਕਿ ਪਿੰਡ ਤੋਂ ਗੁਪਤ ਸੂਚਨਾ ਮਿਲਣ ਉਤੇ ਪਿੰਡ ਦੇ ਜਸਵੰਤ ਸਿੰਘ ਦੇ ਘਰੋਂ ਕੀਤੀ ਛਾਪੇਮਾਰੀ ਦੌਰਾਨ ਵੱਡੀ ਮਾਤਰਾ ਵਿਚ 55 ਲੀਟਰ ਲਾਹਣ 40 ਬੋਤਲਾਂ ਦੇਸੀ ਸ਼ਰਾਬ ਅਤੇ ਦੋ ਭੱਠੀਆਂ ਬਰਾਮਦ ਕੀਤੀਆਂ ਹਨ ਅਤੇ ਦੋਸ਼ੀ ਭੱਜਣ ਵਿਚ ਕਾਮਯਾਬ ਹੋ ਗਿਆ। ਪੰਜਾਬ ਪੁਲਿਸ ਵਲੋਂ ਉਸ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਜਲੰਧਰ : ਮੰਗਲਵਾਰ 22 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਪਿੰਡ ਮਾਨਾਵਾਲਾ ਤੋਂ ਹਜ਼ਾਰਾਂ ਲੀਟਰ ਦੇਸੀ ਲਾਹਣ ਬਰਾਮਦ