JALANDHAR WEATHER
ਅਮਰੀਕਾ ਤੋਂ ਪੰਜਾਬ ਸਮੇਤ ਦੇਸ਼ ਦੇ ਹੋਰ ਸੂਬਿਆਂ ਦੇ ਦੇਸ਼ ਨਿਕਾਲਾ ਦਿੱਤੇ ਨੌਜਵਾਨਾਂ ਨੂੰ ਲੈ ਕੇ ਕੱਲ੍ਹ ਪੁੱਜੇਗਾ ਜਹਾਜ਼

ਰਾਜਾਸਾਂਸੀ (ਅੰਮ੍ਰਿਤਸਰ), 4 ਫਰਵਰੀ (ਹਰਦੀਪ ਸਿੰਘ ਖੀਵਾ)-ਡੋਨਾਲਡ ਟਰੰਪ ਵਲੋਂ ਅਮਰੀਕਾ ਦੇ ਦੂਸਰੀ ਵਾਰ ਰਾਸ਼ਟਰਪਤੀ ਬਣਨ ਉਪਰੰਤ ਸੱਤਾ ਸੰਭਾਲਦਿਆਂ ਹੀ ਵੱਡੀ ਕਾਰਵਾਈ ਕਰਦਿਆਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਵਿਦੇਸ਼ੀ ਨਾਗਰਿਕਾਂ ਤੇ ਭਾਰਤੀ ਨੌਜਵਾਨਾਂ ਨੂੰ ਦੇਸ਼ ਨਿਕਾਲਾ ਦੇਣ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਤਹਿਤ ਕੱਲ੍ਹ ਇਕ ਪਹਿਲਾ ਵਿਸ਼ੇਸ਼ ਜਹਾਜ਼ ਕਰੀਬ ਭਾਰਤੀ 205 ਨੌਜਵਾਨਾਂ ਨੂੰ ਲੈ ਕੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚ ਰਿਹਾ ਹੈ, ਜਿਸ ਵਿਚ ਪੰਜਾਬ ਤੋਂ ਇਲਾਵਾ ਹਰਿਆਣਾ, ਗੁਜਰਾਤ ਤੇ ਹੋਰਨਾਂ ਸੂਬਿਆਂ ਦੇ ਨੌਜਵਾਨ ਇਥੇ ਪਹੁੰਚ ਰਹੇ ਹਨ ਜਿਨ੍ਹਾਂ ਵਿਚ ਤਿੰਨ ਦਰਜਨ ਪੰਜਾਬੀ ਨੌਜਵਾਨ ਦੱਸੇ ਜਾ ਰਹੇ ਹਨ। ਇਸ ਤੋਂ ਪਹਿਲਾਂ ਸਾਲ 2020 ਵਿਚ ਕੋਰੋਨਾ ਮਹਾਮਾਰੀ ਦਾ ਭਿਆਨਕ ਕਹਿਰ ਚੱਲ ਰਿਹਾ ਸੀ ਤਾਂ ਇਸ ਦੌਰਾਨ ਟਰੰਪ ਵਲੋਂ ਗੈਰ-ਕਾਨੂੰਨੀ ਨਾਲ ਦੇਸ਼ ਵਿਚ ਦਾਖਲ ਹੋਏ ਵਿਦੇਸ਼ੀ ਨਾਗਰਿਕਾਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਸੀ ਤੇ ਉਸ ਸਮੇਂ ਵੀ ਕਰੀਬ ਇਕ ਹਜ਼ਾਰ ਤੋਂ ਵਧੇਰੇ ਭਾਰਤੀਆਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਸੀ, ਜਿਸ ਵਿਚ ਸੈਂਕੜੇ ਪੰਜਾਬੀ ਨੌਜਵਾਨ ਵੀ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ