ਬਾਬਾ ਬਕਾਲਾ ਸਾਹਿਬ, 4 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਸ. ਤਰਸੇਮ ਸਿੰਘ ਪਹਿਲਵਾਨ ਨੂੰ ਉਦੋਂ ਭਾਰੀ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਨੌਜਵਾਨ ਪੁੱਤਰ ਅਤੇ ਯੂਥ ਅਕਾਲੀ ਆਗੂ ਸ. ਸ਼ਰਨਜੀਤ ਸਿੰਘ ਸ਼ੇਰਾ (35) ਦਾ ਅੱਜ ਦਿਹਾਂਤ ਹੋ ਗਿਆ। ਉਹ ਕੁਝ ਸਮੇਂ ਤੋਂ ਲੀਵਰ ਇਨਫੈਕਸ਼ਨ ਕਾਰਨ ਲੁਧਿਆਣਾ ਹਸਪਤਾਲ ਵਿਖੇ ਦਾਖਲ ਸਨ। ਉਹ ਆਪਣੇ ਪਿੱਛੇ ਪਤਨੀ ਮਨਦੀਪ ਕੌਰ, ਬੇਟੀ ਗੁਰਕੀਰਤ ਕੌਰ ਅਤੇ ਬੇਟਾ ਗੁਨਰਾਜ ਸਿੰਘ ਛੱਡ ਗਏ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਭਲਕੇ 5 ਫਰਵਰੀ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਡਾਲਾ ਕਲਾਂ (ਬਾਬਾ ਬਕਾਲਾ ਸਾਹਿਬ) ਵਿਖੇ ਸਵੇਰੇ 11 ਵਜੇ ਕੀਤਾ ਜਾਵੇਗਾ।
ਜਲੰਧਰ : ਮੰਗਲਵਾਰ 22 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਯੂਥ ਅਕਾਲੀ ਆਗੂ ਸ਼ਰਨਜੀਤ ਸਿੰਘ ਸ਼ੇਰਾ ਦਾ ਦਿਹਾਂਤ