JALANDHAR WEATHER
ਰਾਇਲ ਭੂਟਾਨ ਆਰਮੀ ਦੇ ਮੁੱਖ ਸੰਚਾਲਨ ਅਧਿਕਾਰੀ ਨੇ ਰੱਖਿਆ ਮੰਤਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 4 ਫਰਵਰੀ (ਏਐਨਆਈ): ਰਾਇਲ ਭੂਟਾਨ ਆਰਮੀ (ਆਰ.ਬੀ.ਏ.) ਦੇ ਵਿਜ਼ਿਟਿੰਗ ਚੀਫ ਸੰਚਾਲਨ ਅਧਿਕਾਰੀ (ਸੀ.ਓ.ਓ.) ਬਾਟੂ ਸ਼ੇਰਿੰਗ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਦੁਵੱਲੇ ਸਸੰਬੰਧਾਂ ਦੇ ਵੱਖ-ਵੱਖ ਪਹਿਲੂਆਂ 'ਤੇ ਚਰਚਾ ਕੀਤੀ, ਜਿਸ ਵਿਚ ਖਾਸ ਤੌਰ 'ਤੇ ਦੁਵੱਲੇ ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ 'ਤੇ ਧਿਆਨ ਕੇਂਦਰਿਤ ਕੀਤਾ ਗਿਆ ।ਮੀਟਿੰਗ ਦੌਰਾਨ, ਭੂਟਾਨ ਦੀ ਰੱਖਿਆ ਤਿਆਰੀ ਨੂੰ ਵਧਾਉਣ 'ਤੇ ਵੀ ਚਰਚਾ ਕੀਤੀ ਗਈ। ਰੱਖਿਆ ਮੰਤਰਾਲੇ ਨੇ ਰਿਲੀਜ਼ ਵਿਚ ਕਿਹਾ ਕਿ ਰਾਜਨਾਥ ਸਿੰਘ ਨੇ ਭਾਰਤ ਦੀ 'ਨੇਬਰਹੁੱਡ ਫਸਟ' ਨੀਤੀ ਦੇ ਅਨੁਸਾਰ ਭੂਟਾਨ ਦੀਆਂ ਰਾਸ਼ਟਰੀ ਰੱਖਿਆ ਤਰਜੀਹਾਂ, ਜਿਸ ਵਿਚ ਰੱਖਿਆ ਉਪਕਰਣ ਅਤੇ ਸੰਪਤੀਆਂ ਪ੍ਰਦਾਨ ਕਰਨਾ ਸ਼ਾਮਿਲ ਹੈ, ਦਾ ਸਮਰਥਨ ਕਰਨ ਲਈ ਭਾਰਤ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ