ਨਵੀਂ ਦਿੱਲੀ, 5 ਫਰਵਰੀ - ਭਾਰਤੀ ਫ਼ੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਆਪਣੀ ਪਤਨੀ ਸੁਨੀਤਾ ਦਿਵੇਦੀ ਨਾਲ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਦੇ ਕੇ. ਕਾਮਰਾਜ ਲੇਨ ਵਿਚ ਪੋਲਿੰਗ ਬੂਥ 'ਤੇ ਆਪਣੀ ਵੋਟ ਪਾਈ। 'ਵੋਟ ਪਾਉਣ ਤੋਂ ਬਾਅਦ ਉਪੇਂਦਰ ਦਿਵੇਦੀ ਨੇ ਕਿਹਾ, "ਸਭ ਤੋਂ ਪਹਿਲਾਂ, ਮੈਂ ਵਧਾਈ ਦੇਣਾ ਚਾਹੁੰਦਾ ਹਾਂ ਕਿ ਇਹ ਪੂਰੇ ਦੇਸ਼ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਅੱਜ ਅਸੀਂ ਜੋ ਦੇਖ ਰਹੇ ਹਾਂ ਉਹ ਇਹ ਹੈ ਕਿ ਲੋਕਤੰਤਰ ਵਿਚ ਹਰ ਕੋਈ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਦਾ ਹੈ। ਇਹ ਸਿਰਫ਼ ਵੋਟ ਪਾਉਣ ਦਾ ਅਧਿਕਾਰ ਨਹੀਂ ਹੈ, ਸਗੋਂ ਹਰ ਆਮ ਨਾਗਰਿਕ ਦੀ ਜ਼ਿੰਮੇਵਾਰੀ ਵੀ ਹੈ ਕਿ ਉਹ ਲੋਕਤੰਤਰੀ ਪ੍ਰਕਿਰਿਆ ਵਿਚ ਹਿੱਸਾ ਲਵੇ ਅਤੇ ਭਾਰਤ ਦਾ ਭਵਿੱਖ ਖੁਦ ਤੈਅ ਕਰੇ।"
ਜਲੰਧਰ : ਬੁਧਵਾਰ 23 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਦਿੱਲੀ ਚੋਣਾਂ : ਭਾਰਤੀ ਫ਼ੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਆਪਣੀ ਪਤਨੀ ਸੁਨੀਤਾ ਦਿਵੇਦੀ ਨਾਲ ਪਾਈ ਵੋਟ