![](/cmsimages/20250205/4770887__777ਰਕਕਕਕਕ.jpg)
ਨਵੀਂ ਦਿੱਲੀ, 5 ਫਰਵਰੀ-ਗ੍ਰੇਟਰ ਕੈਲਾਸ਼ ਵਿਧਾਨ ਸਭਾ ਸੀਟ ਤੋਂ 'ਆਪ' ਉਮੀਦਵਾਰ ਸੌਰਭ ਭਾਰਦਵਾਜ ਨੇ ਦੋਸ਼ ਲਗਾਇਆ ਹੈ ਕਿ ਦਿੱਲੀ ਪੁਲਿਸ ਚਿਰਾਗ ਦਿੱਲੀ ਦੇ ਇਕ ਪੋਲਿੰਗ ਸਟੇਸ਼ਨ 'ਤੇ ਲੋਕਾਂ ਨੂੰ ਵੋਟ ਪਾਉਣ ਤੋਂ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਤੁਸੀਂ ਸਵੇਰ ਤੋਂ ਇਥੇ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਖੜ੍ਹੇ ਹੋ। ਇਥੇ ਬੈਰੀਕੇਡ ਕਿਉਂ ਲਗਾਏ ਗਏ ਹਨ? ਦਿੱਲੀ ਪੁਲਿਸ ਦੇ ਕਿਸ ਸੀਨੀਅਰ ਅਧਿਕਾਰੀ ਨੇ ਉਨ੍ਹਾਂ ਨੂੰ ਬੈਰੀਕੇਡ ਲਗਾਉਣ ਲਈ ਕਿਹਾ ਹੈ? ਇਹ ਸਭ ਗਰੀਬ ਪਿੰਡ ਵਾਸੀਆਂ ਨੂੰ ਪਰੇਸ਼ਾਨ ਕਰਨ ਲਈ ਕੀਤਾ ਜਾ ਰਿਹਾ ਹੈ।