ਡੇਰਾ ਬਾਬਾ ਨਾਨਕ, 5 ਫਰਵਰੀ (ਹੀਰਾ ਸਿੰਘ ਮਾਂਗਟ)-ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਅਗਵਾਨ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਅਗਵਾਨ ਦੇ ਗੁਰਦੁਆਰਾ ਯਾਦਗਰ-ਏ-ਸ਼ਹੀਦਾਂ ਵਿਖੇ ਪਾਰਟੀ ਦੀ ਭਰਤੀ ਦਾ ਆਗਾਜ਼ ਕੀਤਾ। ਇਸ ਮੌਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਵਿਸ਼ੇਸ਼ ਤੌਰ ਉਤੇ ਸ਼ਿਰਕਤ ਕੀਤੀ ਅਤੇ ਜ਼ਿਲ੍ਹਾ ਗੁਰਦਾਸਪੁਰ ਦੀ ਪੰਜ ਮੈਂਬਰੀ ਕਮੇਟੀ ਬਣਾ ਕੇ ਪਾਰਟੀ ਦੀ ਭਰਤੀ ਦਾ ਆਗਾਜ਼ ਕੀਤਾ। ਇਸ ਦੌਰਾਨ ਭਾਈ ਸਰਵਣ ਸਿੰਘ ਅਗਵਾਨ, ਭਾਈ ਵਰਿਆਮ ਸਿੰਘ ਅਗਵਾਨ, ਭਾਈ ਗੁਰਨਾਮ ਸਿੰਘ ਅਗਵਾਨ, ਭਰਾਤਾ ਸ਼ਹੀਦ ਭਾਈ ਸਤਵੰਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਦੇ ਆਗੂ ਤੇ ਨੌਜਵਾਨ ਵਰਕਰ ਹਾਜ਼ਰ ਸਨ।
ਜਲੰਧਰ : ਬੁਧਵਾਰ 23 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਅਕਾਲੀ ਦਲ ਵਾਰਿਸ ਪੰਜਾਬ ਦੀ ਪਾਰਟੀ ਨੇ ਸ਼ਹੀਦ ਭਾਈ ਸਤਵੰਤ ਸਿੰਘ ਅਗਵਾਨ ਦੇ ਪਿੰਡ ਤੋਂ ਕੀਤਾ ਭਰਤੀ ਦਾ ਆਗਾਜ਼