JALANDHAR WEATHER
'ਆਪ' ਦੇ ਪਦਮਜੀਤ ਮਹਿਤਾ ਬਣੇ ਨਗਰ ਨਿਗਮ ਬਠਿੰਡਾ ਦੇ ਮੇਅਰ

ਬਠਿੰਡਾ, 5 ਫਰਵਰੀ (ਅੰਮ੍ਰਿਤਪਾਲ ਸਿੰਘ ਵਲਾਣ)-ਨਗਰ ਨਿਗਮ ਬਠਿੰਡਾ ਦੇ ਮੇਅਰ ਦੀ ਕਰੀਬ ਸਵਾ ਸਾਲ ਬਾਅਦ ਅੱਜ ਹੋਈ ਚੋਣ ਵਿਚ ਸੂਬੇ ਦੀ ਸੱਤਾਧਾਰੀ ਧਿਰ 'ਆਪ' ਬਾਜ਼ੀ ਮਾਰ ਗਈ ਹੈ। ਵਾਰਡ ਨੰਬਰ 48 ਤੋਂ ਉੱਪ-ਚੋਣ ਜਿੱਤ ਕੇ ਕੌਂਸਲਰ ਬਣੇ 'ਆਪ' ਦੇ ਪਦਮਜੀਤ ਮਹਿਤਾ 35 ਵੋਟਾਂ ਦੇ ਵੱਡੇ ਫਰਕ ਨਾਲ ਨਵੇਂ ਮੇਅਰ ਚੁਣੇ ਗਏ ਹਨ। ਉਹ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਦੇ ਸਪੁੱਤਰ ਹਨ। ਉਹ ਇੰਗਲੈਂਡ ਯੂਨੀਵਰਸਿਟੀ ਤੋਂ ਉੱਚ-ਵਿਦਿਅਕ ਹਾਸਿਲ ਹਨ ਤੇ ਪੰਜਾਬ ਨਹੀਂ ਸਗੋਂ ਭਾਰਤ ਅੰਦਰ ਸਭ ਤੋਂ ਘੱਟ ਉਮਰ ਦੇ ਮੇਅਰ ਬਣੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ