ਕਾਲਾ ਅਫਗਾਨਾ (ਗੁਰਦਾਸਪੁਰ), 5 ਫਰਵਰੀ (ਅਵਤਾਰ ਸਿੰਘ ਰੰਧਾਵਾ)-ਅਮਰੀਕਾ ਵਲੋਂ ਡਿਪੋਰਟ ਕੀਤੇ ਗਏ ਭਾਰਤੀਆਂ ਵਿਚੋਂ ਫਤਿਹਗੜ੍ਹ ਚੂੜੀਆਂ ਦੇ ਨਜ਼ਦੀਕੀ ਪਿੰਡ ਹਰਦੋਰਵਾਲ ਹਾਲ ਵਾਸੀ ਫਤਿਹਗੜ੍ਹ ਚੂੜੀਆਂ ਦਾ ਜਸਪਾਲ ਸਿੰਘ ਪੁੱਤਰ ਨਰਿੰਦਰ ਸਿੰਘ ਵੀ ਸ਼ਾਮਿਲ ਹੈ ਜੋ ਕਿ ਕਰੀਬ ਇਕ ਮਹੀਨੇ ਪਹਿਲਾਂ ਘਰੋਂ ਅਮਰੀਕਾ ਜਾਣ ਲਈ ਗਿਆ ਸੀ ਅਤੇ ਜਾਣਕਾਰੀ ਮੁਤਾਬਕ ਉਹ ਪਿਛਲੇ ਕਰੀਬ 12 ਕੁ ਦਿਨਾਂ ਤੋਂ ਅਮਰੀਕਾ ਪਹੁੰਚਿਆ ਸੀ। ਅਮਰੀਕਾ ਵਲੋਂ ਡਿਪੋਰਟ ਕਰਕੇ ਉਹ ਅੱਜ ਸ਼ਾਮ ਤੱਕ ਜਹਾਜ਼ ਰਾਹੀਂ ਰਾਜਾਸਾਂਸੀ ਏਅਰਪੋਰਟ ਉੱਪਰ ਹੋਰਨਾਂ ਸਮੇਤ ਪਹੁੰਚੇਗਾ। ਜਿਥੋਂ ਸ਼ਾਮ ਤੱਕ ਉਹ ਘਰ ਪਹੁੰਚੇਗਾ। ਫਿਲਹਾਲ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਉਸ ਦੇ ਘਰ ਪਹੁੰਚ ਕੇ ਰਾਬਤਾ ਕੀਤਾ ਤਾਂ ਜਸਪਾਲ ਸਿੰਘ ਦੀ ਮਾਤਾ ਸ਼ਿੰਦਰ ਕੌਰ ਨੇ ਕਿਹਾ ਕਿ ਸ਼ੁਕਰ ਹੈ ਪ੍ਰਮਾਤਮਾ ਦਾ ਮੇਰਾ ਬੇਟਾ ਅਮਰੀਕਾ ਤੋਂ ਸੁਰੱਖਿਅਤ ਘਰ ਪਹੁੰਚ ਜਾਵੇਗਾ ਪਰ ਉਨ੍ਹਾਂ ਨੇ ਆਪਣੇ ਮੂੰਹੋਂ ਬਹੁਤਾ ਕੁਝ ਬੋਲਣ ਤੋਂ ਇਨਕਾਰ ਕੀਤਾ ਹੈ।
ਜਲੰਧਰ : ਬੁਧਵਾਰ 23 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ 'ਚੋਂ ਫਤਿਹਗੜ੍ਹ ਚੂੜੀਆਂ ਦਾ ਨਿਕਲਿਆ ਇਕ ਨੌਜਵਾਨ