ਸੰਗਰੂਰ, 5 ਫਰਵਰੀ (ਧੀਰਜ ਪਸ਼ੋਰੀਆ)-ਸਰਤਾਜ ਸਿੰਘ ਚਾਹਲ (ਆਈ.ਪੀ.ਐਸ) ਐਸ.ਐਸ.ਪੀ. ਸੰਗਰੂਰ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਪੁਲਿਸ ਸੰਗਰੂਰ ਵਲੋਂ 'ਛੇਵੀਂ ਐਂਟੀ ਡਰੱਗ ਅਵੇਅਰਨੈੱਸ ਕੰਪੇਨ' ਤਹਿਤ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਪੰਜਾਬ ਪੱਧਰ ਦੀ ਜੂਨੀਅਰ ਐਥਲੈਟਿਕਸ ਮੀਟ ਕਰਵਾਈ ਗਈ, ਜਿਸ ਵਿਚ ਪੰਜਾਬ ਦੇ 22 ਜ਼ਿਲ੍ਹਿਆਂ (ਫਿਰੋਜ਼ਪੁਰ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਮੋਹਾਲੀ, ਰੂਪਨਗਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ ਵਗੈਰਾ) ਦੇ 845 ਤੋਂ ਵੱਧ ਐਥਲੀਟਸ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਚੌਥੀ ਐਂਟੀ ਡਰੱਗ ਅਵੇਅਰਨੈੱਸ ਕੰਪੇਨ ਵਿਚ 14 ਜ਼ਿਲ੍ਹਿਆਂ ਦੇ 403 ਐਥਲੀਟਸ ਨੇ ਅਤੇ ਪੰਜਵੀਂ ਐਂਟੀ ਡਰੱਗ ਅਵੇਅਰਨੈੱਸ ਕੰਪੇਨ ਵਿਚ 17 ਜ਼ਿਲ੍ਹਿਆਂ ਦੇ 560 ਐਥਲੀਟਸ ਨੇ ਭਾਗ ਲਿਆ ਸੀ। ਇਸ ਮੌਕੇ ਸ੍ਰੀ ਅਮਨ ਅਰੋੜਾ ਕੈਬਨਿਟ ਮੰਤਰੀ ਪੰਜਾਬ ਵਲੋਂ ਇਸ ਐਥਲੈਟਿਕਸ ਮੀਟ ਦਾ ਵਿਸ਼ੇਸ਼ ਤੌਰ ਉਤੇ ਉਦਘਾਟਨ ਕਰਕੇ ਖਿਡਾਰੀਆਂ ਨੂੰ ਨਸ਼ਿਆਂ ਵਿਰੁੱਧ ਅਤੇ ਹੋਰਾਂ ਨੂੰ ਜਾਗਰੂਕ ਕਰਨ ਦੀ ਸਹੁੰ ਚੁਕਾਈ ਗਈ ਅਤੇ ਜ਼ਿਲ੍ਹਾ ਪੁਲਿਸ ਸੰਗਰੂਰ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਸੰਦੀਪ ਰਿਸ਼ੀ ਡਿਪਟੀ ਕਮਿਸ਼ਨਰ ਸੰਗਰੂਰ ਵਲੋਂ ਇਸ ਐਥਲੈਟਿਕਸ ਮੀਟ ਵਿਚ ਵਿਸ਼ੇਸ਼ ਤੌਰ ਉੱਤੇ ਪਹੁੰਚ ਕੇ ਖਿਡਾਰੀਆਂ ਨੂੰ ਵੱਧ ਤੋਂ ਵੱਧ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਇਨਾਮਾਂ ਦੀ ਵੰਡ ਕੀਤੀ।
ਜਲੰਧਰ : ਬੁਧਵਾਰ 23 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਜ਼ਿਲ੍ਹਾ ਪੁਲਿਸ ਸੰਗਰੂਰ ਵਲੋਂ 'ਛੇਵੀਂ ਐਂਟੀ ਡਰੱਗ ਅਵੇਅਰਨੈੱਸ ਕੰਪੇਨ' ਤਹਿਤ ਜੂਨੀਅਰ ਐਥਲੈਟਿਕਸ ਮੀਟ ਕਰਵਾਈ