ਗੁਰੂਹਰਸਹਾਏ (ਫਿਰੋਜ਼ਪੁਰ), 5 ਫਰਵਰੀ (ਕਪਿਲ ਕੰਧਾਰੀ)-ਬੀਤੇ ਦਿਨੀਂ ਫਿਰੋਜ਼ਪੁਰ-ਫਾਜ਼ਿਲਕਾ ਜੀ.ਟੀ. ਰੋਡ ਉਤੇ ਹੋਏ ਭਿਆਨਕ ਸੜਕ ਹਾਦਸੇ ਵਿਚ ਮਾਰੇ ਗਏ 12 ਗਰੀਬ ਵਿਅਕਤੀਆਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋਂ 2-2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਸੀ, ਜਿਸ ਤਹਿਤ ਅੱਜ ਇਨ੍ਹਾਂ 12 ਗਰੀਬ ਵਿਅਕਤੀਆਂ ਦੇ ਪਰਿਵਾਰਾਂ ਨੂੰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕੇ ਦੇ ਵਿਧਾਇਕ ਫੌਜਾ ਸਿੰਘ ਸਰਾਰੀ ਵਲੋਂ ਐਸ.ਡੀ.ਐਮ. ਦਫਤਰ ਵਿਖੇ ਪਹੁੰਚ ਕੇ 2-2 ਲੱਖ ਰੁਪਏ ਦੇ ਚੈੱਕ ਦਿੱਤੇ ਗਏ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਦਿਵਿਆ ਪੀ, ਵਿਧਾਇਕ ਦੀ ਪਤਨੀ ਚਰਨਜੀਤ ਕੌਰ, ਨਾਇਬ ਤਹਿਸੀਲਦਾਰ ਜੈ ਅਮਨਦੀਪ ਗੋਇਲ ਹਾਜ਼ਰ ਸਨ। ਵਿਧਾਇਕ ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਉਹ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਜਲਦੀ ਇਨ੍ਹਾਂ ਨੂੰ ਕੋਈ ਨੌਕਰੀ ਦਿਵਾਉਣ ਦਾ ਵੀ ਯਤਨ ਕਰਨਗੇ।
ਜਲੰਧਰ : ਬੁਧਵਾਰ 23 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਸੜਕ ਹਾਦਸੇ 'ਚ ਮਾਰੇ ਗਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦਿੱਤੇ 2-2 ਲੱਖ ਦੇ ਸਹਾਇਤਾ ਰਾਸ਼ੀ ਦੇ ਚੈੱਕ