ਟਾਂਡਾ , 5 ਫਰਵਰੀ (ਦੀਪਕ ਬਹਿਲ ) - ਅਮਰੀਕਾ ਤੋਂ ਡਿਪੋਰਟ ਹੋਣ ਤੋਂ ਬਾਅਦ ਪੰਜਾਬ ਦੇ ਕਈ ਨੌਜਵਾਨ ਅੱਜ ਪੰਜਾਬ ਪਹੁੰਚ ਗਏ। ਇਸ ਦੌਰਾਨ, ਟਾਂਡਾ ਦੇ ਦੋ ਨੌਜਵਾਨ, ਹਰਵਿੰਦਰ ਸਿੰਘ ਅਤੇ ਸੁਖਪਾਲ ਸਿੰਘ, ਦੇਰ ਸ਼ਾਮ ਅੰਮ੍ਰਿਤਸਰ ਤੋਂ ਟਾਂਡਾ ਪਹੁੰਚੇ ਜਿੱਥੇ ਉਹ ਟਾਂਡਾ ਦੇ ਵਿਧਾਇਕ ਜਸਬੀਰ ਸਿੰਘ ਨੂੰ ਮਿਲੇ ਅਤੇ ਫਿਰ ਆਪਣੇ ਘਰਾਂ ਨੂੰ ਚਲੇ ਗਏ। ਜਾਣਕਾਰੀ ਦਿੰਦੇ ਹੋਏ ਦੋਵਾਂ ਨੌਜਵਾਨਾਂ ਨੇ ਕਿਹਾ ਕਿ ਏਜੰਟਾਂ ਨੇ ਸਾਨੂੰ ਹਨੇਰੇ ਵਿੱਚ ਰੱਖਿਆ। ਵਿਧਾਇਕ ਰਾਜਾ ਨੇ ਨੌਜਵਾਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਕਿਹਾ ਕਿ ਉਹ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਦੇ ਨਾਲ ਹਨ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕਰਨ ਲਈ ਤਿਆਰ ਹਨ।
ਜਲੰਧਰ : ਬੁਧਵਾਰ 23 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਟਾਂਡਾ ਦੇ ਦੋ ਨੌਜਵਾਨ ਅਮਰੀਕਾ ਤੋਂ ਡਿਪੋਰਟ ਹੋਣ ਤੋਂ ਬਾਅਦ ਪੰਜਾਬ ਪਹੁੰਚੇ