ਭੁਲੱਥ (ਕਪੂਰਥਲਾ), 6 ਫਰਵਰੀ (ਮੇਹਰ ਚੰਦ ਸਿੱਧੂ)-ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਅਮਰੀਕਾ ਤੋਂ ਡਿਪੋਰਟ ਹੋਏ ਪੰਜਾਬੀਆਂ 'ਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ। ਖਹਿਰਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਹਿਲਾਂ ਕਿਹਾ ਗਿਆ ਸੀ ਕਿ 205 ਭਾਰਤੀ ਡਿਪੋਰਟ ਕੀਤੇ ਹਨ ਪਰ ਅਸਲ ਵਿਚ ਜਦੋਂ ਚੈੱਕ ਕੀਤਾ ਤਾਂ 104 ਭਾਰਤੀਆਂ ਨੂੰ ਲੈ ਕੇ ਅਮਰੀਕਾ ਦਾ ਫੌਜੀ ਹਵਾਈ ਜਹਾਜ਼ ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ 'ਤੇ ਪਹੁੰਚਿਆ। ਇਨ੍ਹਾਂ 'ਚ ਪੰਜਾਬ ਦੇ 30, ਹਰਿਆਣਾ ਤੇ ਗੁਜਰਾਤ ਦੇ 33-33 ਵਿਅਕਤੀਆਂ ਤੋਂ ਇਲਾਵਾ ਯੂ.ਪੀ., ਮਹਾਰਾਸ਼ਟਰ ਅਤੇ ਚੰਡੀਗੜ੍ਹ ਦੇ ਨੌਜਵਾਨ ਵੀ ਸ਼ਾਮਿਲ ਸਨ। ਵਿਧਾਇਕ ਖਹਿਰਾ ਨੇ ਕਿਹਾ ਕਿ ਭਾਰਤੀ ਨਾਗਰਿਕਾਂ ਨਾਲ ਕੈਦੀਆਂ ਵਾਂਗ ਵਿਵਹਾਰ ਕੀਤਾ ਗਿਆ ਤੇ ਉਨ੍ਹਾਂ ਨੂੰ ਬਕਾਇਦਾ ਹੱਥ ਕੜੀਆਂ ਤੇ ਬੇੜੀਆਂ ਲਗਾ ਕੇ ਅਮਰੀਕਾ ਤੋਂ ਜਹਾਜ਼ ਵਿਚ ਚੜ੍ਹਾਇਆ ਗਿਆ ਸੀ, ਜੋ ਕਿ ਅੰਮ੍ਰਿਤਸਰ ਪੁੱਜਣ ਉਤੇ ਖੋਲ੍ਹੀਆਂ ਗਈਆਂ। ਉਨ੍ਹਾਂ ਕਿਹਾ ਕਿ ਮੈਂ ਆਪਣੇ ਦਿਲ ਦੀਆਂ ਗਹਿਰਾਈਆਂ ਤੋਂ ਉਨ੍ਹਾਂ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ।
ਜਲੰਧਰ : ਵੀਰਵਾਰ 24 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਅਮਰੀਕਾ ਤੋਂ ਡਿਪੋਰਟ ਹੋਏ ਪੰਜਾਬੀਆਂ 'ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਹਮਦਰਦੀ ਦਾ ਪ੍ਰਗਟਾਵਾ