JALANDHAR WEATHER
ਜਲੰਧਰ 'ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਖਿਲਾਫ ਭਾਜਪਾ ਕੋਰ ਗਰੁੱਪ ਪੁਲਿਸ ਕਮਿਸ਼ਨਰ ਨੂੰ ਮਿਲਿਆ

ਜਲੰਧਰ, 6 ਫਰਵਰੀ-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਭਾਜਪਾ ਕੋਰ ਕਮੇਟੀ ਦੇ ਇਕ ਵਫ਼ਦ ਨੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨਾਲ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਮੁਲਾਕਾਤ ਕਰਕੇ ਸ਼ਹਿਰ ਵਿਚ ਨਸ਼ਿਆਂ, ਗੁੰਡਾਗਰਦੀ ਅਤੇ ਲੁਟੇਰਿਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ। ਇਸ ਮੌਕੇ ਜ਼ਿਲ੍ਹਾ ਭਾਜਪਾ ਪ੍ਰਧਾਨ ਸੁਸ਼ੀਲ ਸ਼ਰਮਾ, ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ, ਕੇ.ਡੀ. ਭੰਡਾਰੀ, ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ਸਰਬਜੀਤ ਮੱਕੜ, ਜ਼ਿਲ੍ਹਾ ਜਨਰਲ ਸਕੱਤਰ ਅਸ਼ੋਕ ਸਰੀਨ ਹਿੱਕੀ, ਰਾਜੇਸ਼ ਕਪੂਰ, ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਮਨ ਪੱਬੀ ਮੌਜੂਦ ਸਨ। ਇਸ ਮੌਕੇ ਸਾਰੇ ਭਾਜਪਾ ਆਗੂਆਂ ਨੇ ਸ਼ਹਿਰ ਵਿਚ ਵੱਧ ਰਹੇ ਨਸ਼ੇ ਅਤੇ ਅਪਰਾਧ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜਲੰਧਰ ਸ਼ਹਿਰ ਦੇ ਲੋਕ ਡਰ ਦੇ ਮਾਹੌਲ ਵਿਚ ਆਪਣੀ ਜ਼ਿੰਦਗੀ ਜੀਅ ਰਹੇ ਹਨ ਅਤੇ ਉਹ ਆਪਣੇ ਬੱਚਿਆਂ ਦੇ ਉੱਜਵਲ ਭਵਿੱਖ 'ਤੇ ਨਸ਼ੇ ਦੇ ਪ੍ਰਭਾਵ ਤੋਂ ਚਿੰਤਤ ਹਨ। ਭਾਜਪਾ ਆਗੂਆਂ ਨੇ ਕਿਹਾ ਕਿ ਪੱਛਮੀ ਹਲਕੇ ਵਿਚ ਨਸ਼ੇ ਦੀ ਓਵਰਡੋਜ਼ ਕਾਰਨ ਬਹੁਤ ਸਾਰੇ ਨੌਜਵਾਨਾਂ ਦੀ ਮੌਤ ਹੋ ਗਈ ਹੈ ਅਤੇ ਇਹ ਮੰਦਭਾਗੀਆਂ ਘਟਨਾਵਾਂ ਦਰਸਾਉਂਦੀਆਂ ਹਨ ਕਿ ਨਸ਼ੇੜੀ ਬਿਨਾਂ ਕਿਸੇ ਡਰ ਦੇ ਸ਼ਹਿਰ ਵਿਚ ਖੁੱਲ੍ਹੇਆਮ ਡਰੱਗਜ਼ ਸਪਲਾਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਉਪਰੋਕਤ ਘਟਨਾਵਾਂ ਦੇ ਬਾਵਜੂਦ, ਜ਼ਮੀਨੀ ਪੱਧਰ 'ਤੇ ਕੋਈ ਠੋਸ ਕਾਰਵਾਈ ਨਹੀਂ ਹੁੰਦੀ ਦਿਖਾਈ ਦੇ ਰਹੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਅਤੇ ਸਮਾਜ ਵਿਰੋਧੀ ਅਨਸਰ ਸ਼ਹਿਰ ਵਿਚ ਬੇਖੌਫ਼ ਹੋ ਕੇ ਅਪਰਾਧ ਕਰ ਰਹੇ ਹਨ ਅਤੇ ਸ਼ਹਿਰ ਦੇ ਆਮ ਲੋਕ, ਵਪਾਰੀ, ਦੁਕਾਨਦਾਰ ਅਸੁਰੱਖਿਆ ਅਤੇ ਡਰ ਦੇ ਮਾਹੌਲ ਵਿਚ ਹਨ। ਉਨ੍ਹਾਂ ਮੰਗ ਕੀਤੀ ਕਿ ਜ਼ਿਲ੍ਹਾ ਪੱਧਰ 'ਤੇ ਮੁਹਿੰਮ ਚਲਾ ਕੇ ਡਰੱਗਜ਼ ਦੇ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ