ਸ਼ਾਹਕੋਟ, 6 ਫ਼ਰਵਰੀ (ਬਾਂਸਲ, ਸਚਦੇਵਾ)-ਨਗਰ ਪੰਚਾਇਤ ਸ਼ਾਹਕੋਟ ਦੇ ਪ੍ਰਧਾਨ ਅਤੇ ਉਪ ਪ੍ਰਧਾਨ ਦੀ ਚੋਣ 2 ਵਾਰ ਮੁਲਤਵੀ ਹੋਣ ਤੋਂ ਬਾਅਦ ਹਾਈਕੋਰਟ ਦੇ ਹੁਕਮਾਂ 'ਤੇ ਅੱਜ ਚੋਣ ਮੁਕੰਮਲ ਹੋ ਗਈ। 13 'ਚੋਂ 9 ਸੀਟਾਂ ਜਿੱਤਣ ਵਾਲੀ ਕਾਂਗਰਸ ਵਲੋਂ ਅੱਜ ਗੁਲਜ਼ਾਰ ਸਿੰਘ ਥਿੰਦ ਨੂੰ ਪ੍ਰਧਾਨ ਜਦਕਿ ਕੁਲਜੀਤ ਰਾਣੀ ਨੂੰ ਉਪ ਪ੍ਰਧਾਨ ਚੁਣ ਲਿਆ ਗਿਆ। ਜ਼ਿਕਰਯੋਗ ਹੈ ਕਿ ਇਹ ਚੋਣ ਹਾਕਮ ਧਿਰ ਦੇ ਦਬਾਅ ਹੇਠ ਦੋ ਵਾਰ ਮੁਲਤਵੀ ਹੋਣ ਕਾਰਨ ਅਨਿਸ਼ਚਿਤਤਾ ਵਾਲੀ ਸਥਿਤੀ ਬਣੀ ਹੋਈ ਸੀ। ਕਾਂਗਰਸੀ ਕੌਂਸਲਰਾਂ ਵਲੋਂ ਹਾਈਕੋਰਟ ਤੱਕ ਪਹੁੰਚ ਕੀਤੀ ਗਈ, ਜਿਸ ਤੋਂ ਬਾਅਦ ਹਾਈਕੋਰਟ ਵਲੋਂ ਅੱਜ ਚੋਣ ਕਰਵਾਉਣ ਦੇ ਹੁਕਮ ਦਿੱਤੇ ਗਏ ਸਨ। ਪੁਲਿਸ ਵਲੋਂ ਬਹੁਤ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਤੇ ਸ਼ਾਹਕੋਟ ਪੁਲਿਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ। ਸ਼ਹਿਰ ਨੂੰ ਆਉਂਦੇ ਰਸਤੇ ਬੰਦ ਕਰ ਦਿੱਤੇ ਗਏ ਸਨ। ਇਸ ਮੌਕੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਕਿਹਾ ਕਿ ਸ਼ਾਹਕੋਟ ਵਾਸੀਆਂ ਵਲੋਂ ਦਿੱਤੇ ਗਏ ਫਤਵੇ ਨੂੰ ਮੰਨਣ ਦੀ ਥਾਂ ਹਾਕਮ ਧਿਰ ਕੋਝੀਆਂ ਹਰਕਤਾਂ ਕਰਨ ਲੱਗ ਪਈ ਸੀ ਪਰ ਕਾਂਗਰਸੀ ਆਗੂਆਂ ਨੇ ਉਸਨੂੰ ਸਫ਼ਲ ਨਹੀਂ ਹੋਣ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਕਾਂਗਰਸ ਪਾਰਟੀ ਦੀ ਨਗਰ ਪੰਚਾਇਤ ਸ਼ਾਹਕੋਟ ਦੇ ਵਿਕਾਸ ਕਾਰਜਾਂ ਨੂੰ ਅੱਗੇ ਤੋਰੇਗੀ।
ਜਲੰਧਰ : ਵੀਰਵਾਰ 24 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਸ਼ਾਹਕੋਟ ਨਗਰ ਪੰਚਾਇਤ ਦੇ ਪ੍ਰਧਾਨ ਤੇ ਉਪ ਪ੍ਰਧਾਨ ਦੀ ਹੋਈ ਚੋਣ