![](/cmsimages/20250206/4772017__deth.jpg)
ਕਪੂਰਥਲਾ, 6 ਫਰਵਰੀ (ਅਮਨਜੋਤ ਸਿੰਘ ਵਾਲੀਆ) - ਘਰੇਲੂ ਝਗੜੇ ਨੂੰ ਲੈ ਕੇ ਬੀਤੀ 29 ਜਨਵਰੀ ਨੂੰ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਦੀ ਬੀਤੀ ਰਾਤ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਥਾਣਾ ਕੋਤਵਾਲੀ ਪੁਲਿਸ ਨੇ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮਿ੍ਤਕ ਵਿਅਕਤੀ ਦੀ ਮਾਤਾ ਦੇ ਬਿਆਨਾਂ 'ਤੇ ਮਿ੍ਤਕ ਵਿਅਕਤੀ ਦੀ ਪਤਨੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।