![](/cmsimages/20250206/4772018__dhami.jpg)
ਅੰਮ੍ਰਿਤਸਰ, 6 ਫਰਵਰੀ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ 10 ਫਰਵਰੀ 2025 ਨੂੰ ਸਵੇਰੇ 11 ਵਜੇ ਰੱਖੀ ਗਈ ਹੈ। ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋ ਰਹੀ ਇਸ ਇਕੱਤਰਤਾ ਵਿਚ ਵੱਖ-ਵੱਖ ਗੁਰਦੁਆਰਾ ਸਾਹਿਬਾਨ, ਟ੍ਰਸਟ ਵਿਭਾਗ ਅਤੇ ਸ਼੍ਰੋਮਣੀ ਕਮੇਟੀ ਨਾਲ ਸੰਬੰਧਿਤ ਜ਼ਰੂਰੀ ਮਸਲੇ ਵਿਚਾਰੇ ਜਾਣਗੇ।