![](/cmsimages/20250206/4772019__poly.jpg)
ਕਪੂਰਥਲਾ, 6 ਫਰਵਰੀ (ਅਮਨਜੋਤ ਸਿੰਘ ਵਾਲੀਆ) - ਨਗਰ ਨਿਗਮ ਦੀ ਕਮਿਸ਼ਨਰ ਅਨੂਪਮ ਕਲੇਰ ਦੇ ਦਿਸ਼ਾ ਨਿਰਦੇਸ਼ ਅਤੇ ਸਕੱਤਰ ਸੁਸ਼ਾਂਤ ਭਾਟੀਆ ਦੀਆਂ ਹਦਾਇਤਾਂ 'ਤੇ ਕਾਰਵਾਈ ਕਰਦਿਆਂ ਨਗਰ ਨਿਗਮ ਦੀ ਸੈਨੀਟੇਸ਼ਨ ਬਰਾਂਚ ਦੀ ਟੀਮ ਨੇ ਅੱਜ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਕਾਰਵਾਈ ਕਰਦਿਆਂ ਦੁਕਾਨਦਾਰਾਂ ਤੋਂ ਸਿੰਗਲ ਯੂਜ਼ ਪਲਾਸਟਿਕ ਜ਼ਬਤ ਕਰਕੇ 11 ਦੁਕਾਨਦਾਰਾਂ ਦੇ ਚਲਾਨ ਕੱਟੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੈਨੀਟੇਸ਼ਨ ਬਰਾਂਚ ਦੇ ਮੁੱਖ ਸੈਨਟਰੀ ਇੰਸਪੈਕਟਰ ਰਿਤੇਸ਼ ਅਗਰਵਾਲ ਨੇ ਦੱਸਿਆ ਕਿ ਅੱਜ ਸੈਨਟਰੀ ਇੰਸਪੈਕਟਰ ਰਵੀ ਕੁਮਾਰ ਤੇ ਸੀ.ਐਫ. ਗੁਰਸੇਵਕ ਦੀ ਅਗਵਾਈ ਵਿਚ ਇਕ ਟੀਮ ਨੇ ਜਲੋਖਾਨਾ, ਮੱਛੀ ਚੌਂਕ, ਸਦਰ ਬਾਜ਼ਾਰ, ਭਗਤ ਸਿੰਘ ਚੌਂਕ ਤੇ ਹੋਰ ਥਾਵਾਂ 'ਤੇ ਵੱਖ-ਵੱਖ ਦੁਕਾਨਾਂ 'ਤੇ ਛਾਪੇਮਾਰੀ ਕੀਤੀ ਤੇ ਸਿੰਗਲ ਯੂਜ਼ ਦੇ 30 ਤੋਂ 32 ਕਿੱਲੋ ਲਿਫ਼ਾਫ਼ੇ ਜ਼ਬਤ ਕਰਕੇ 11 ਦੁਕਾਨਦਾਰਾਂ ਦੇ ਚਲਾਨ ਕੱਟੇ ਗਏ ਤੇ ਕੁੱਝ ਦੁਕਾਨਦਾਰਾਂ ਨੂੰ ਚਿਤਾਵਨੀ ਦੇ ਕੇ ਛੱਡਿਆ ਗਿਆ । ਸੈਨਟਰੀ ਇੰਸਪੈਕਟਰ ਰਿਤੇਸ਼ ਅਗਰਵਾਲ ਨੇ ਕਿਹਾ ਕਿ ਇਹ ਕਾਰਵਾਈ ਅੱਗੇ ਵੀ ਇਸੇ ਤਰ੍ਹਾਂ ਹੀ ਜਾਰੀ ਰਹੇਗੀ ।