JALANDHAR WEATHER
5 ਕਰੋੜ ਦੀ ਹੈਰੋਇਨ ਅਤੇ ਇਕ ਕਾਰ ਸਮੇਤ ਦੋ ਨੌਜਵਾਨ ਕਾਬੂ

ਹਰਸ਼ਾ ਛੀਨਾ, (ਅੰਮ੍ਰਿਤਸਰ), 7 ਫਰਵਰੀ (ਕੜਿਆਲ)- ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਸ. ਚਰਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ. ਇੰਦਰਜੀਤ ਸਿੰਘ ਡੀ.ਐਸ.ਪੀ. ਰਾਜਾਸਾਂਸੀ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ਼ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਪੁਲਿਸ ਚੌਂਕੀ ਓਠੀਆਂ ਇੰਚਾਰਜ ਏ.ਐਸ.ਆਈ. ਦਵਿੰਦਰ ਪਾਲ ਸਿੰਘ ਵੇਰਕਾ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਵਲੋਂ ਇਕ ਕਿਲੋ ਹੈਰੋਇਨ ਅਤੇ ਕਾਰ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ। ਇਸ ਸੰਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਦਵਿੰਦਰਪਾਲ ਸਿੰਘ ਵੇਰਕਾ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਪਿੰਡ ਸਬਾਜਪੁਰਾ ਹਰਸਾ ਛੀਨਾ ਵਿਖੇ ਨਾਕਾਬੰਦੀ ਕਰਕੇ ਸਮਾਜ ਵਿਰੋਧੀ ਅਨਸਰਾਂ ਦੀ ਤਲਾਸ਼ ਵਿਚ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਸੀ ਕਿ ਇਕ ਕਾਰ ਨੂੰ ਰੋਕ ਕੇ ਲਈ ਤਲਾਸ਼ੀ ਦੌਰਾਨ ਦੋ ਨੌਜਵਾਨਾਂ ਮਾਇਕਲ ਪੁੱਤਰ ਅਜੈਬ ਸਿੰਘ ਵਾਸੀ ਸੰਗਤੂਵਾਲ ਥਾਣਾ ਕੋਟਲੀ ਸੂਰਤ ਮੱਲੀਆਂ ਅਤੇ ਸਾਗਰ ਸ਼ਰਮਾ ਪੁੱਤਰ ਨਰਿੰਦਰ ਕੁਮਾਰ ਵਾਸੀ ਧਿਆਨਪੁਰ ਥਾਣਾ ਕੋਟਲੀ ਸੂਰਤ ਮੱਲੀਆਂ ਨੂੰ ਇਕ ਕਿਲੋ ਹੈਰੋਇਨ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਪੰਜ ਕਰੋੜ ਰੁਪਏ ਹੈ, ਸਮੇਤ ਕਾਬੂ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ