![](/cmsimages/20250207/4772878__a.jpg)
ਕੋਲਕਾਤਾ, 7 ਫਰਵਰੀ- ਆਰ.ਜੀ. ਕਰ ਜਬਰ ਜਨਾਹ ਤੇ ਕਤਲ ਮਾਮਲੇ ਵਿਚ ਕਲਕੱਤਾ ਹਾਈ ਕੋਰਟ ਦੇ ਡਵੀਜ਼ਨ ਬੈਂਚ ਨੇ ਦੋਸ਼ੀ ਸੰਜੇ ਰੌਏ ਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ ਕਰਨ ਵਾਲੀ ਰਾਜ ਦੀ ਅਪੀਲ ਨੂੰ ਰੱਦ ਕਰ ਦਿੱਤਾ ਹੈ। ਆਪਣੇ ਹੁਕਮ ਵਿਚ, ਹਾਈ ਕੋਰਟ ਨੇ ਕਿਹਾ ਕਿ ਰਾਜ ਨੂੰ ਵੱਧ ਤੋਂ ਵੱਧ ਸਜ਼ਾ ਲਈ ਮੁਕੱਦਮਾ ਕਰਨ ਦਾ ਅਧਿਕਾਰ ਨਹੀਂ ਹੈ। ਹਾਈ ਕੋਰਟ ਨੇ ਸੰਜੇ ਰੌਏ ਨੂੰ ਫਾਂਸੀ ਦੇਣ ਦੀ ਮੰਗ ਕਰਦੇ ਹੋਏ ਰਾਜ ਵਲੋਂ ਦਾਇਰ ਕੀਤੇ ਗਏ ਕੇਸ ਨੂੰ ਸਵੀਕਾਰ ਨਹੀਂ ਕੀਤਾ। ਜਸਟਿਸ ਦੇਵਾਂਗਸ਼ੂ ਬਾਸਕ ਦੇ ਡਿਵੀਜ਼ਨ ਬੈਂਚ ਨੇ ਆਦੇਸ਼ ਵਿਚ ਕਿਹਾ ਕਿ ਸਿਰਫ਼ ਜਾਂਚ ਏਜੰਸੀ ਯਾਨੀ ਸੀ.ਬੀ.ਆਈ. ਨੂੰ ਹੀ ਇਹ ਕੇਸ ਦਾਇਰ ਕਰਨ ਦਾ ਅਧਿਕਾਰ ਹੈ।