ਅੰਮ੍ਰਿਤਸਰ, 7 ਫਰਵਰੀ (ਜਸਵੰਤ ਸਿੰਘ ਜੱਸ)- ਅਕਾਲੀ ਦਲ (ਅੰਮ੍ਰਿਤਸਰ) ਦੇ ਸੀਨੀਅਰ ਆਗੂ ਇਮਾਨ ਸਿੰਘ ਮਾਣ ਦੀ ਅਗਵਾਈ ਵਿਚ ਅਕਾਲੀ ਆਗੂਆਂ ਦੇ ਇਕ ਵਫਦ ਵਲੋਂ ਅੱਜ ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਨਾਮ ਮੰਗ ਪੱਤਰ ਦੇ ਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਵਲੋਂ ਕੁੰਭ ਮੇਲੇ ਵਿਚ ਹਿੱਸਾ ਲੈਣ ਦੇ ਦੋਸ਼ ਲਗਾਉਂਦਿਆਂ ਉਨ੍ਹਾਂ ਖਿਲਾਫ਼ ਪੰਥਕ ਰਵਾਇਤਾਂ ਅਨੁਸਾਰ ਕਾਰਵਾਈ ਦੀ ਮੰਗ ਕੀਤੀ ਗਈ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਸਿੰਘ ਬਲੇਰ, ਹਰਮਨਦੀਪ ਸਿੰਘ, ਅਮਰੀਕ ਸਿੰਘ ਨੰਗਲ ਅਤੇ ਕੁਲਵੰਤ ਸਿੰਘ ਕੋਟਲਾ ਹਾਜ਼ਰ ਸਨ।
ਜਲੰਧਰ : ਸ਼ੁੱਕਰਵਾਰ 25 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਅਕਾਲੀ ਦਲ ਅੰਮ੍ਰਿਤਸਰ ਵਲੋਂ ਜਥੇਦਾਰ ਅਕਾਲ ਤਖਤ ਸਾਹਿਬ ਤੋਂ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਵਿਰੁੱਧ ਕਾਰਵਾਈ ਦੀ ਮੰਗ