JALANDHAR WEATHER
ਸ਼੍ਰੋਮਣੀ ਅਕਾਲੀ ਦਲ ਦੀ ਗੁਰਦੁਆਰਾ ਚੋਣਾਂ ਦੇ ਮੁੱਖ ਕਮਿਸ਼ਨਰ ਨੂੰ ਅਪੀਲ

ਚੰਡੀਗੜ੍ਹ, 7 ਫਰਵਰੀ- ਸ਼੍ਰੋਮਣੀ ਅਕਾਲੀ ਦਲ ਨੇ ਗੁਰਦੁਆਰਾ ਚੋਣਾਂ ਦੇ ਮੁੱਖ ਕਮਿਸ਼ਨਰ ਨੂੰ ਵੋਟਰ ਸੂਚੀਆਂ ਵਿਚੋਂ ਉਨ੍ਹਾਂ ਵੋਟਾਂ ਨੂੰ ਹਟਾਉਣ ਦੀ ਮੰਗ ਕੀਤੀ ਹੈ, ਜਿਨ੍ਹਾਂ ਵਿਚ ਵੋਟਰਾਂ ਦੇ ਨਾਵਾਂ ਵਿਚ ‘ਸਿੰਘ’ ਜਾਂ ‘ਕੌਰ’ ਸ਼ਬਦ ਨਹੀਂ ਲਿਖਿਆ ਗਿਆ ਹੈ। ਇਹ ਅਪੀਲ ਪਾਰਟੀ ਦੀ ਵਰਕਿੰਗ ਕਮੇਟੀ ਵਲੋਂ ਹਾਲ ਹੀ ਵਿਚ ਪਾਸ ਕੀਤੇ ਗਏ ਇਕ ਮਤੇ ’ਤੇ ਅਧਾਰਤ ਹੈ, ਜਿਸ ਵਿਚ ਸਿੱਖ ਰਹਿਤ ਮਰਿਆਦਾ ਦੀ ਪਾਲਣਾ ’ਤੇ ਜ਼ੋਰ ਦਿੱਤਾ ਗਿਆ ਹੈ, ਜੋ ਇਨ੍ਹਾਂ ਸ਼ਬਦ ਜੋੜਾਂ ਦੀ ਵਰਤੋਂ ਨੂੰ ਲਾਜ਼ਮੀ ਬਣਾਉਂਦਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਚੋਣਾਂ ਲਈ ਜਾਅਲੀ ਵੋਟਾਂ ਦੀ ਰਜਿਸਟ੍ਰੇਸ਼ਨ ’ਤੇ ਚਿੰਤਾ ਪ੍ਰਗਟ ਕੀਤੀ ਹੈ ਤੇ ਦੋਸ਼ ਲਗਾਇਆ ਹੈ ਕਿ ਵੋਟਰ ਸੂਚੀਆਂ ਵਿਚ ਢੁਕਵੇਂ ਸ਼ਬਦ ਜੋੜਾਂ ਤੋਂ ਬਿਨ੍ਹਾਂ ਬਹੁਤ ਸਾਰੀਆਂ ਵੋਟਾਂ ਸ਼ਾਮਿਲ ਕੀਤੀਆਂ ਗਈਆਂ ਹਨ। ਉਨ੍ਹਾਂ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਉਹ ਰਿਟਰਨਿੰਗ ਅਧਿਕਾਰੀਆਂ ਨੂੰ ਮਤੇ ਦੇ ਉਦੇਸ਼ ਅਨੁਸਾਰ ਇਸ ਮੁੱਦੇ ਨੂੰ ਹੱਲ ਕਰਨ ਲਈ ਨਿਰਦੇਸ਼ ਜਾਰੀ ਕਰੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ