ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ ਨੇ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਨੋਟਿਸ

ਨਵੀਂ ਦਿੱਲੀ , 7 ਫਰਵਰੀ - ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ ਨੇ 'ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਰਿਸ਼ਵਤ ਦੀ ਪੇਸ਼ਕਸ਼' ਦੇ ਦੋਸ਼ਾਂ ਤੋਂ ਬਾਅਦ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਜਾਂਚ ਵਿਚ ਸ਼ਾਮਿਲ ਹੋਣ ਲਈ ਨੋਟਿਸ ਭੇਜਿਆ ਹੈ।