![](/cmsimages/20250207/4772894__dhaliwal.jpg)
ਚੇਤਨਪੁਰਾ, ਅਜਨਾਲਾ ,7 ਫਰਵਰੀ (ਸ਼ਰਨਜੀਤ ਸਿੰਘ ਗਿੱਲ/ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਗ਼ੈਰ -ਕਾਨੂੰਨੀ ਮਨੁੱਖੀ ਤਸਕਰੀ ਕਰਨ ਵਾਲਿਆਂ ਨੂੰ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੰਦਿਆਂ ਕਿਹਾ ਕਿ ਜੋ ਵੀ ਟਰੈਵਲ ਏਜੰਟ ਅਜਿਹਾ ਕਰਦਾ ਪਾਇਆ ਗਿਆ, ਉਸ ਖ਼ਿਲਾਫ਼ ਪੰਜਾਬ ਸਰਕਾਰ ਵਲੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਅਮਰੀਕਾ ਵਲੋਂ ਡਿਪੋਰਟ ਕੀਤੇ ਪੰਜਾਬੀ ਨੌਜਵਾਨਾਂ ਨੂੰ ਜਿਹੜੇ ਟਰੈਵਲ ਏਜੈਂਟਾਂ ਵਲੋਂ ਗ਼ੈਰ -ਕਾਨੂੰਨੀ ਢੰਗ ਨਾਲ ਅਮਰੀਕਾ ਭੇਜਿਆ ਗਿਆ ਸੀ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜਿਹੜੇ ਵੀ ਟਰੈਵਲ ਏਜੈਂਟਾਂ ਵਲੋਂ ਉਨ੍ਹਾਂ ਨੂੰ ਅਮਰੀਕਾ ਭੇਜਿਆ ਗਿਆ ਸੀ ਉਹ ਐਨ.ਆਰ.ਈ। ਵਿਭਾਗ ਨਾਲ ਸੰਪਰਕ ਕਰਨ ਤਾਂ ਜੋ ਉਨ੍ਹਾਂ ਖ਼ਿਲਾਫ਼ ਜਲਦ ਬਣਦੀ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ।