ਅੰਮ੍ਰਿਤਸਰ,7 ਫ਼ਰਵਰੀ (ਅਜੀਤ ਬਿਊਰੋ ) - ਆਪਣੇ ਮਿਸਾਲੀ ਸੇਵਾ ਕਾਰਜਾਂ ਕਾਰਨ ਪੂਰੀ ਦੁਨੀਆਂ ਅੰਦਰ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ. ਸਿੰਘ ਉਬਰਾਏ ਨੇ ਇਕ ਵਾਰ ਮੁੜ ਨਿਵੇਕਲੀ ਪਹਿਲ ਕਰਦਿਆਂ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਕਿਸੇ ਵੀ ਦੇਸ਼ ਤੋਂ ਪਹੁੰਚਣ ਵਾਲੇ ਮਿਤ੍ਰਕ ਸਰੀਰਾਂ ਅਤੇ ਬਿਮਾਰ ਵਿਅਕਤੀਆਂ ਨੂੰ ਉਨ੍ਹਾਂ ਦੇ ਘਰ ਤੱਕ ਪਹੁੰਚਾਉਣ ਲਈ ਐਂਬੂਲੈਂਸ ਸੇਵਾ ਦੀ ਸ਼ੁਰੂਆਤ ਕੀਤੀ ਹੈ। ਜਿਸ ਤਹਿਤ ਅੱਜ ਡਾ.ਉਬਰਾਏ ਵਲੋਂ ਉਕਤ ਐਂਬੂਲੈਂਸ ਨੂੰ ਟਰੱਸਟ ਦੀ ਅੰਮ੍ਰਿਤਸਰ ਇਕਾਈ ਨੂੰ ਸੌਂਪਿਆ ਗਿਆ। ਡਾ.ਉਬਰਾਏ ਵਲੋਂ ਇਹ ਮੁਫ਼ਤ ਐਂਬੂਲੈਂਸ ਸੇਵਾ ਤੀਸਰੀ ਪਾਤਸ਼ਾਹੀ ਗੁਰੂ ਅਮਰਦਾਸ ਜੀ ਦੀ 450 ਸਾਲਾ ਗੁਰਤਾਗੱਦੀ ਨੂੰ ਸਮਰਪਿਤ ਕੀਤੀ ਗਈ ਹੈ। ਇਸ ਦੌਰਾਨ ਗੱਲਬਾਤ ਕਰਦਿਆਂ ਡਾ.ਉਬਰਾਏ ਨੇ ਦੱਸਿਆ ਕਿ ਉਨ੍ਹਾਂ ਵਲੋਂ ਪਿਛਲੇ ਲੰਮੇ ਸਮੇਂ ਤੋਂ ਅਰਬ ਦੇਸ਼ਾਂ ਸਮੇਤ ਹੋਰਨਾਂ ਦੇਸ਼ਾਂ ਅੰਦਰ ਆਪਣੀ ਜਾਨ ਗਵਾਉਣ ਵਾਲੇ ਬਦਨਸੀਬ ਲੋਕਾਂ ਦੇ ਮਿਤ੍ਰਕ ਸਰੀਰ ਵਾਰਸਾਂ ਤੱਕ ਪਹੁੰਚਾਉਣ ਦੀ ਸੇਵਾ ਨਿਭਾਉਂਦਿਆਂ ਵੇਖਣ ਵਿਚ ਆਇਆ ਸੀ ਕਿ ਬਹੁਤ ਸਾਰੇ ਲੋੜਵੰਦ ਪਰਿਵਾਰ ਆਪਣੇ ਧੀਆਂ-ਪੁੱਤਾਂ ਦੇ ਮ੍ਰਿਤਕ ਸਰੀਰ ਘਰ ਲੈ ਕੇ ਲਈ ਐਂਬੂਲੈਂਸ ਦਾ ਪ੍ਰਬੰਧ ਵੀ ਨਹੀਂ ਸਨ ਕਰ ਸਕਦੇ। ਜਿਸ ਨੂੰ ਵੇਖਦਿਆਂ ਹੋਇਆਂ ਉਨ੍ਹਾਂ ਅੱਜ ਤੋਂ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਕਿਸੇ ਵੀ ਦੇਸ਼ ਤੋਂ ਪਹੁੰਚਣ ਵਾਲੇ ਮ੍ਰਿਤਕ ਸਰੀਰ ਅਤੇ ਆਮ ਗੱਡੀ 'ਚ ਸਫ਼ਰ ਕਰਨ ਦੇ ਸਮਰੱਥ ਨਾ ਹੋਣ ਵਾਲੇ ਵਿਅਕਤੀਆਂ ਨੂੰ ਮੁਫ਼ਤ ਐਂਬੂਲੈਂਸ ਦੀ ਸੇਵਾ ਦਿੱਤੀ ਜਾਵੇਗੀ।
ਜਲੰਧਰ : ਸ਼ੁੱਕਰਵਾਰ 25 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਡਾ.ਉਬਰਾਏ ਨੇ ਸਰਬੱਤ ਦਾ ਭਲਾ ਟਰੱਸਟ ਰਾਹੀਂ ਸ਼ੁਰੂ ਕੀਤੀ ਮੁਫ਼ਤ ਐਂਬੂਲੈਂਸ ਸੇਵਾ