![](/cmsimages/20250207/4772896__ajnala seel.jpeg)
ਅਜਨਾਲਾ, 7 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋ )-ਆਪਣੇ ਸੁਨਹਿਰੇ ਭਵਿੱਖ ਲਈ ਅਮਰੀਕਾ ਪੁੱਜੇ ਨਾਗਰਿਕਾਂ ਨੂੰ ਡਿਪੋਰਟ ਕਰਨ ਤੋਂ ਬਾਅਦ ਐਨ.ਆਰ.ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵਲੋਂ ਵੱਡਾ ਐਕਸ਼ਨ ਲੈਂਦਿਆਂ ਡਿਪੋਰਟ ਹੋ ਕੇ ਆਏ ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਸਲੇਮਪੁਰਾ ਦੇ ਨੌਜਵਾਨ ਦਲੇਰ ਸਿੰਘ ਦੇ ਬਿਆਨਾਂ 'ਤੇ ਟਰੈਵਲ ਏਜੰਟ ਸਤਨਾਮ ਸਿੰਘ ਖ਼ਿਲਾਫ਼ ਮੁਕਦਮਾ ਦਰਜ ਕਰਨ ਉਪਰੰਤ ਉਸ ਦਾ ਅਜਨਾਲਾ ਸਥਿਤ ਦਫ਼ਤਰ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਉਕਤ ਟਰੈਵਲ ਏਜੰਟ ਦੇ ਰਿਕਾਰਡ ਨੂੰ ਵੀ ਜ਼ਬਤ ਕੀਤਾ ਗਿਆ ਹੈ।