![](/cmsimages/20250207/4772914__koko.jpg)
ਕਪੂਰਥਲਾ, 7 ਫਰਵਰੀ (ਅਮਨਜੋਤ ਸਿੰਘ ਵਾਲੀਆ) - ਰੇਲਵੇ ਸਟੇਸ਼ਨ ਪਾਜੀਆਂ ਹੁਸੈਨਪੁਰ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਦੇ ਏ.ਐਸ.ਆਈ. ਸ਼ਕੀਲ ਮੁਹੰਮਦ ਨੇ ਦੱਸਿਆ ਕਿ ਉਨ੍ਹਾਂ ਨੂੰ ਪਾਜੀਆਂ ਸਟੇਸ਼ਨ ਤੋਂ ਸੂਚਨਾ ਮਿਲੀ ਸੀ ਕਿ ਰੇਲਵੇ ਸਟੇਸ਼ਨ ਹੁਸੈਨਪੁਰ ਨਜ਼ਦੀਕ ਰੇਲਵੇ ਟਰੈਕ ਦੇ ਨਜ਼ਦੀਕ ਇਕ ਵਿਅਕਤੀ ਦੀ ਲਾਸ਼ ਪਈ ਹੈ । ਜਿਸ 'ਤੇ ਉਹ ਤੁਰੰਤ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਤੇ ਲਾਸ਼ ਨੂੰ ਕਬਜ਼ੇ ਵਿਚ ਲਿਆ, ਮ੍ਰਿਤਕ ਵਿਅਕਤੀ ਦੀ ਉਮਰ ਲਗਭਗ 24 ਸਾਲ ਲੱਗਦੀ ਹੈ ਤੇ ਉਸ ਦੇ ਸਰੀਰ 'ਤੇ ਕੋਈ ਵੀ ਸੱਟ ਦੇ ਨਿਸ਼ਾਨ ਨਹੀਂ ਸਨ । ਉਨ੍ਹਾਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸ਼ਨਾਖ਼ਤ ਵਾਸਤੇ 72 ਘੰਟੇ ਲਈ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਹੈ।