ਕੁਲਬੀਰ ਸਿੰਘ ਜ਼ੀਰਾ ’ਤੇ ਹੋਏ ਹਮਲੇ ਨੂੰ ਲੈ ਕੇ ਅੱਜ ਯੂਥ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ

ਕੁੱਲਗੜ੍ਹੀ, (ਫ਼ਿਰੋਜ਼ਪੁਰ), 8 ਫਰਵਰੀ (ਸੁਖਜਿੰਦਰ ਸਿੰਘ ਸੰਧੂ)- ਹਲਕਾ ਜ਼ੀਰਾ ਤੋਂ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਫਿਰੋਜ਼ਪੁਰ ’ਤੇ ਪਿਛਲੇ ਦਿਨੀਂ ਹੋਏ ਹਮਲੇ ਨੂੰ ਲੈ ਕੇ ਅਤੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਮੁੱਖ ਰੱਖ ਅੱਜ ਹਲਕਾ ਫ਼ਿਰੋਜ਼ਪੁਰ ਦਿਹਾਤੀ ਪਿੰਡ ਰੱਤਾ ਖੇੜਾ ਪੰਜਾਬ ਸਿੰਘ ਦੀ ਅਨਾਜ਼ ਮੰਡੀ ਵਿਚ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਅਤੇ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਇੰਚਾਰਜ ਆਸ਼ੂ ਬੰਗੜ ਦੀ ਅਗਵਾਈ ਵਿਚ ਵੱਡਾ ਇਕੱਠ ਕੀਤਾ ਗਿਆ ਹੈ, ਜਿੱਥੇ ਵਰਕਰਾਂ ਨੂੰ ਸੰਬੋਧਨ ਕਰਨ ਤੋਂ ਬਾਅਦ ਅੱਗੇ ਕਾਫ਼ਲੇ ਦੇ ਰੂਪ ’ਚ ਚੱਲ ਕੇ ਪੁਲਿਸ ਥਾਣਾ ਕੁੱਲਗੜ੍ਹੀ ਅੱਗੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ।