![](/cmsimages/20250208/4773893__whatsapp image 2025-02-08 at 2.54.42 pm.jpeg)
ਨਵੀਂ ਦਿੱਲੀ, 8 ਫਰਵਰੀ- ਦਿੱਲੀ ਚੋਣਾਂ ਦੇ ਨਤੀਜਿਆਂ ਤੋਂ ਬਾਅਦ ‘ਆਪ’ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਲੋਕਾਂ ਦੇ ਫਤਵੇ ਨੂੰ ਬਹੁਤ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ। ਮੈਂ ਭਾਜਪਾ ਨੂੰ ਇਸ ਜਿੱਤ ਲਈ ਵਧਾਈ ਦਿੰਦਾ ਹਾਂ ਅਤੇ ਮੈਨੂੰ ਉਮੀਦ ਹੈ ਕਿ ਉਹ ਉਨ੍ਹਾਂ ਸਾਰੇ ਵਾਅਦਿਆਂ ਨੂੰ ਪੂਰਾ ਕਰਨਗੇ, ਜਿਨ੍ਹਾਂ ਲਈ ਲੋਕਾਂ ਨੇ ਉਨ੍ਹਾਂ ਨੂੰ ਵੋਟ ਦਿੱਤੀ ਹੈ। ਅਸੀਂ ਪਿਛਲੇ 10 ਸਾਲਾਂ ਵਿਚ ਸਿਹਤ, ਸਿੱਖਿਆ, ਬੁਨਿਆਦੀ ਢਾਂਚੇ ਦੇ ਖੇਤਰ ਵਿਚ ਬਹੁਤ ਕੰਮ ਕੀਤਾ ਹੈ। ਅਸੀਂ ਨਾ ਸਿਰਫ਼ ਇਕ ਰਚਨਾਤਮਕ ਵਿਰੋਧੀ ਧਿਰ ਦੀ ਭੂਮਿਕਾ ਨਿਭਾਵਾਂਗੇ ਬਲਕਿ ਲੋਕਾਂ ਵਿਚ ਵੀ ਰਹਾਂਗੇ ਅਤੇ ਉਨ੍ਹਾਂ ਦੀ ਸੇਵਾ ਕਰਦੇ ਰਹਾਂਗੇ।