JALANDHAR WEATHER
ਸੁਖਮੀਤ ਡਿਪਟੀ ਅਤੇ ਨੰਗਲ ਅੰਬੀਆ ਕਤਲ ਦਾ ਦੋਸ਼ੀ ਸ਼ੂਟਰ ਪੁਨੀਤ ਅਦਾਲਤ ਵਿਚ ਪੇਸ਼

ਜਲੰਧਰ, 8 ਫਰਵਰੀ- ਜਲੰਧਰ ਦੇ ਸਾਬਕਾ ਕੌਂਸਲਰ ਸੁਖਮੀਤ ਡਿਪਟੀ, ਕਾਰੋਬਾਰੀ ਟਿੰਕੂ ਅਤੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਕੇਸ ਦੇ ਦੋਸ਼ੀ ਗੈਂਗਸਟਰ ਪੁਨੀਤ ਨੂੰ ਹਾਲ ਹੀ ਵਿਚ ਅੰਮ੍ਰਿਤਸਰ ਪੁਲਿਸ ਨੇ ਇਕ ਹੋਰ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ, ਜਲੰਧਰ ਪੁਲਿਸ ਅੱਜ ਪੁਨੀਤ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲੈ ਕੇ ਆਈ ਅਤੇ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਸ਼ੂਟਰ ਪੁਨੀਤ ਤੋਂ ਡੂੰਘਾਈ ਨਾਲ ਪੁੱਛਗਿੱਛ ਦੌਰਾਨ ਵੱਡੇ ਨਾਵਾਂ ਦਾ ਖੁਲਾਸਾ ਹੋ ਸਕਦਾ ਹੈ। ਦੱਸ ਦੇਈਏ ਕਿ ਹਾਲ ਹੀ ਵਿਚ ਸ਼ੂਟਰ ਪੁਨੀਤ ਅਤੇ ਨਰਿੰਦਰ ਲਾਲੀ ਨੂੰ ਚਾਰ ਹੋਰ ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਦੌਰਾਨ ਮੁਲਜ਼ਮਾਂ ਤੋਂ 6 ਵਿਦੇਸ਼ੀ ਪਿਸਤੌਲ ਅਤੇ ਲਗਭਗ 40 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ