![](/cmsimages/20250208/4773902__psd new raamanb water-recovered-recovered.jpg)
ਚੋਗਾਵਾਂ, 8 ਫਰਵਰੀ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਬਹਿੜਵਾਲ ਵਿਖੇ ਅੱਜ ਹਲਕਾ ਇੰਚਾਰਜ ਤੇ ਪਨਗਰੇਨ ਪੰਜਾਬ ਦੇ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ ਨੇ ਰਣਜੋਤ ਸਿੰਘ ਦੇ ਡੇਰੇ ਨੂੰ ਜਾਂਦੇ ਰਸਤੇ ਨੂੰ 20 ਲੱਖ ਦੀ ਲਾਗਤ ਨਾਲ ਇੰਟਰਲਾਕ ਟਾਇਲਾਂ ਲਗਾ ਕੇ ਪੱਕਿਆਂ ਕਰਨ ਦਾ ਨੀਂਹ-ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਨਾਲ ਬੀ.ਡੀ.ਓ. ਕ੍ਰਿਸ਼ਨ ਸਿੰਘ, ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਫੌਜੀ ਚੱਕ ਮਿਸ਼ਰੀ ਖਾਂ, ਵੀ.ਡੀ.ਓ. ਭੁਪਿੰਦਰ ਸਿੰਘ, ਕਾਬਲ ਸਿੰਘ, ਕੁਲਬੀਰ ਸਿੰਘ, ਕਮਲਦੀਪ ਸਿੰਘ, ਹਰਪ੍ਰੀਤ ਸਿੰਘ, ਆਲਮ ਬੀਰ ਸਿੰਘ, ਜਗਜੀਤ ਸਿੰਘ, ਮੇਜਰ ਸਿੰਘ, ਬਲਾਕ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਸ਼ਹੂਰਾ ਆਦਿ ਹਾਜ਼ਰ ਸਨ। ਇਸ ਮੌਕੇ ਚੇਅਰਮੈਨ ਮਿਆਦੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕੇ ਵਿਚ ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।