ਬਠਿੰਡਾ, 8 ਫਰਵਰੀ (ਸੱਤਪਾਲ ਸਿੰਘ ਸਿਵੀਆਂ)-ਕੇਂਦਰੀ ਜੇਲ੍ਹ ਬਠਿੰਡਾ ਅੰਦਰ ਬੰਦ ਗੈਂਗਸਟਰ ਸੁੱਖਾ ਕਾਹਲਵਾਂ ਦੇ ਸਾਥੀਆਂ ਵਲੋਂ ਭੁੱਖ-ਹੜਤਾਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਬਠਿੰਡਾ ਦੇ ਐਸ. ਪੀ. (ਸਿਟੀ) ਨਰਿੰਦਰ ਸਿੰਘ ਨੇ ਇਸ ਦੀ ਅਧਿਕਾਰਤ ਪੁਸ਼ਟੀ ਕਰਦਿਆਂ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਵਲੋਂ ਪ੍ਰਾਪਤ ਪੱਤਰ ਅਨੁਸਾਰ ਗੈਂਗਸਟਰ ਗੌਰਵ ਸ਼ਰਮਾ ਉਰਫ ਗੋਰੂ ਬੱਚਾ ਅਤੇ ਗੈਂਗਸਟਰ ਗੁਰਪ੍ਰੀਤ ਸਿੰਘ ਵਲੋਂ ਭੁੱਖ- ਹੜਤਾਲ ਕੀਤੀ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਡਿਪਟੀ ਕਮਿਸ਼ਨਰ ਬਠਿੰਡਾ ਵਲੋਂ ਐਸ. ਡੀ. ਐੱਮ. ਬਲਕਰਨ ਸਿੰਘ ਪੁਲਿਸ ਵਲੋਂ ਡੀ. ਐਸ. ਪੀ. ਸਰਬਜੀਤ ਸਿੰਘ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਦੋਵੇਂ ਸੁੱਖਾ ਕਾਹਲਵਾਂ ਗਰੁੱਪ ਨਾਲ ਸੰਬੰਧਿਤ ਹਨ। ਪਤਾ ਲੱਗਾ ਹੈ ਕਿ ਉਨ੍ਹਾਂ ਵਲੋਂ ਪਿਛਲੇ ਕਈ ਦਿਨਾਂ ਤੋਂ ਭੁੱਖ-ਹੜਤਾਲ ਕੀਤੀ ਗਈ ਹੈ, ਜਿਸ ਨੂੰ ਖੁੱਲ੍ਹਵਾਉਣ ਵਿਚ ਜੇਲ੍ਹ ਪ੍ਰਸ਼ਾਸਨ ਅਸਫ਼ਲ ਰਿਹਾ ਤੇ ਹੁਣ ਜੇਲ੍ਹ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਨੂੰ ਮਦਦ ਲਈ ਪੱਤਰ ਲਿਖੇ ਜਾਣ ਤੋਂ ਬਾਅਦ ਇਹ ਗੱਲ ਨਿਕਲ ਕੇ ਬਾਹਰ ਆਈ ਹੈ।
ਜਲੰਧਰ : ਸ਼ਨੀਵਾਰ 26 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਸੁੱਖਾ ਕਾਹਲਵਾਂ ਗਰੁੱਪ ਦੇ 2 ਗੈਂਗਸਟਰਾਂ ਵਲੋਂ ਬਠਿੰਡਾ ਜੇਲ੍ਹ ਅੰਦਰ ਭੁੱਖ- ਹੜਤਾਲ