JALANDHAR WEATHER
ਸ਼ੋਭਾ ਯਾਤਰਾ ਸਬੰਧੀ 10 ਨੂੰ ਕਪੂਰਥਲਾ ਤੇ 11 ਨੂੰ ਫਗਵਾੜਾ 'ਚ ਵਿੱਦਿਅਕ ਸੰਸਥਾਵਾਂ 'ਚ ਛੁੱਟੀ ਹੋਵੇਗੀ - ਡੀ. ਸੀ.

ਕਪੂਰਥਲਾ, 8 ਫਰਵਰੀ (ਅਮਰਜੀਤ ਕੋਮਲ)-ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਨੂੰ ਮੁੱਖ ਰੱਖਦਿਆਂ 10 ਫਰਵਰੀ ਨੂੰ ਸਬ-ਡਵੀਜ਼ਨ ਕਪੂਰਥਲਾ ਤੇ 11 ਫਰਵਰੀ ਨੂੰ ਸਬ- ਡਵੀਜ਼ਨ ਫਗਵਾੜਾ ਦੀ ਹਦੂਦ ਵਿਚ ਆਉਂਦੇ ਸਾਰੇ ਸਰਕਾਰੀ/ਗੈਰ-ਸਰਕਾਰੀ ਸਕੂਲਾਂ ਤੇ ਕਾਲਜਾਂ ਵਿਚ ਛੁੱਟੀ ਹੋਵੇਗੀ। ਜਾਣਕਾਰੀ ਦਿੰਦਿਆਂ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਕਿਹਾ ਕਿ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਤੇ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਛੁੱਟੀ ਐਲਾਨੀ ਗਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ਵਿਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਇਨ੍ਹਾਂ ਮਿਤੀਆਂ 'ਤੇ ਨਿਰਧਾਰਿਤ ਹਨ, ਉਨ੍ਹਾਂ ਸਕੂਲਾਂ-ਕਾਲਜਾਂ ਵਿਚ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ