JALANDHAR WEATHER
ਹਸਪਤਾਲ 'ਚ ਔਰਤ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਲਗਾਇਆ ਧਰਨਾ

ਮਲੇਰਕੋਟਲਾ, 8 ਫ਼ਰਵਰੀ (ਮੁਹੰਮਦ ਹਨੀਫ਼ ਥਿੰਦ)-ਸਰਕਾਰੀ ਹਸਪਤਾਲ ਮਲੇਰਕੋਟਲਾ ਦੇ ਜੱਚਾ-ਬੱਚਾ ਵਾਰਡ ਵਿਚ 6 ਫ਼ਰਵਰੀ ਨੂੰ ਆਪ੍ਰੇਸ਼ਨ ਤੋਂ ਬਾਅਦ ਅਚਾਨਕ ਸਿਹਤ ਵਿਗੜਨ ਕਾਰਨ ਰਾਜਿੰਦਰਾ ਹਸਪਤਾਲ ਪਟਿਆਲਾ ਲਈ ਰੈਫ਼ਰ ਕੀਤੀ ਗਾਂਧੀ ਨਗਰ ਮਲੇਰਕੋਟਲਾ ਦੀ ਵਸਨੀਕ ਇਕ ਮਹਿਲਾ ਦੀ ਮੌਤ ਹੋਣ ਤੋਂ ਨਾਰਾਜ਼ ਮ੍ਰਿਤਕਾਂ ਦੇ ਵਾਰਿਸਾਂ ਨੇ ਸਰਕਾਰੀ ਹਸਪਤਾਲ ਮਲੇਰਕੋਟਲਾ ਦੇ ਮੁੱਖ ਗੇਟ ਦੇ ਬਾਹਰ ਸੜਕ ਉੱਪਰ ਲਾਸ਼ ਰੱਖ ਕੇ ਅਣਮਿੱਥੇ ਸਮੇਂ ਲਈ ਰੋਸ ਧਰਨਾ ਲਗਾਇਆ। ਬਹੁਜਨ ਆਗੂ ਜ਼ੋਰਾ ਸਿੰਘ ਚੀਮਾ ਨੇ ਕਿਹਾ ਕਿ ਜਦੋਂ ਤੱਕ ਇਨਸਾਫ ਨਹੀਂ ਮਿਲ ਜਾਂਦਾ, ਉਦੋਂ ਤੱਕ ਲਾਸ਼ ਦਾ ਸਸਕਾਰ ਨਹੀਂ ਕੀਤਾ ਜਾਵੇਗਾ। ਖ਼ਬਰ ਲਿਖੇ ਜਾਣ ਤੱਕ ਧਰਨਾਕਾਰੀਆਂ ਨੇ ਪ੍ਰਸ਼ਾਸਨ ਵਲੋਂ ਮਿਲੇ ਲਿਖ਼ਤੀ ਭਰੋਸੇ ਤੋਂ ਬਾਅਦ ਲਾਸ਼ ਨੂੰ ਸਿਵਲ ਹਸਪਤਾਲ ਦੇ ਮੋਰਚਰੀ ਘਰ ਵਿਚ ਰੱਖਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ