JALANDHAR WEATHER

ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ 'ਵਹਿਣ' ਮੁਹਿੰਮ ਦੀ ਹੋਈ ਸ਼ੁਰੂਆਤ

ਸ੍ਰੀ ਅਨੰਦਪੁਰ ਸਾਹਿਬ, 9 ਫਰਵਰੀ (ਜੇ.ਐਸ. ਨਿੱਕੂਵਾਲ)-ਪੰਜਾਬ ਦੇ ਪਾਣੀਆਂ ਦੀ ਰਾਖੀ ਅਤੇ ਪੰਜਾਬ ਪੰਜਾਬੀਆਂ ਦੇ ਮੁੱਦੇ ਨੂੰ ਲੈ ਕੇ ਨਾਮੀ ਪੰਜਾਬੀ ਕਲਾਕਾਰ ਅਮਿਤੋਜ ਮਾਨ ਵਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਗਿਆ। 'ਵਹਿਣ' ਨਾਮ ਦੀ ਇਸ ਮੁਹਿੰਮ ਦੀ ਸ਼ੁਰੂਆਤ ਮੌਕੇ ਉਨ੍ਹਾਂ ਕਿਹਾ ਕਿ ਉਹ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਜਾਣਗੇ ਅਤੇ ਲੋਕਾਂ ਨੂੰ ਇਨ੍ਹਾਂ ਮੁੱਦਿਆਂ ਬਾਰੇ ਜਾਗਰੂਕ ਕਰਨਗੇ ਤਾਂ ਜੋ ਪੰਜਾਬ ਅਤੇ ਪੰਜਾਬੀਅਤ ਦਾ ਬਚਾਅ ਹੋ ਸਕੇ। ਮਾਨ ਨੇ ਕਿਹਾ ਕਿ ਅਸੀਂ ਸ੍ਰੀ ਅਨੰਦਪੁਰ ਸਾਹਿਬ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿਚ ਵੀ ਜਾ ਰਹੇ ਹਾਂ ਤਾਂ ਜੋ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਮਾਨ ਨੇ ਕਿਹਾ ਕਿ ਇਸ ਮੁਹਿੰਮ ਦੌਰਾਨ ਖਾਲਸਾ ਸਾਜਨਾ ਦਿਵਸ ਵਿਸਾਖੀ ਵਾਲੇ ਦਿਨ 13 ਅਪ੍ਰੈਲ ਨੂੰ ਅਸੀਂ ਵੱਡਾ ਇਕੱਠ ਕਰਕੇ ਇਹ ਸੁਨੇਹਾ ਸਰਕਾਰਾਂ ਤੱਕ ਵੀ ਪਹੁੰਚਾਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਇਨ੍ਹਾਂ ਮੁੱਦਿਆਂ ਉਤੇ ਵਿਚਾਰ ਕਰਨਾ ਪਵੇਗਾ ਤਾਂ ਹੀ ਪੰਜਾਬ ਬਚ ਸਕੇਗਾ। ਇਸ ਮੌਕੇ ਗੌਰਵ ਰਾਣਾ, ਭਗਵੰਤ ਸਿੰਘ ਮਟੋਰ, ਜੋਤੀ ਕੁਮਾਰ, ਕਰਨੈਲ ਸਿੰਘ ਲੋਦੀਪੁਰ ਆਦਿ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ