JALANDHAR WEATHER

ਐਨ. ਆਰ. ਆਈ. ਦੇ ਘਰੋਂ ਚੋਰੀ ਕਰਨ ਵਾਲੇ 3 ਨੌਜਵਾਨ ਗ੍ਰਿਫਤਾਰ

ਅੰਮ੍ਰਿਤਸਰ/ਸੁਲਤਾਨਵਿੰਡ, 9 ਫਰਵਰੀ (ਗੁਰਨਾਮ ਸਿੰਘ ਬੁੱਟਰ)-ਪਿਛਲੇ ਦਿਨੀਂ ਪਿੰਡ ਸੁਲਤਾਨਵਿਡ ਦੇ ਇਲਾਕੇ ਡਾਈਮੰਡ ਐਵੀਨਿਊ ਵਿਖੇ ਐਨ. ਆਰ. ਆਈ. ਦੇ ਘਰ ਹੋਈ ਚੋਰੀ ਦੇ ਸਬੰਧ ਵਿਚ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਚੋਰੀ ਦੇ ਸਾਮਾਨ ਸਮੇਤ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਏ.ਸੀ.ਪੀ. ਕਮਲਜੀਤ ਸਿੰਘ ਅਤੇ ਥਾਣਾ ਸੁਲਤਾਨਵਿੰਡ ਦੇ ਮੁਖੀ ਇੰਸਪੈਕਟਰ ਮੋਹਿਤ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਨੌਜਵਾਨਾਂ ਦੀ ਪਛਾਣ ਰਾਜ ਕੁਮਾਰ, ਸੰਨੀ ਕੁਮਾਰ ਅਤੇ ਕੇਵਸ਼ ਸ਼ਰਮਾ ਵਜੋਂ ਹੋਈ ਜਿਨ੍ਹਾਂ ਵਲੋਂ ਚੋਰੀ ਕੀਤਾ ਗਿਆ ਸਾਮਾਨ ਵੀ ਪੁਲਿਸ ਨੇ ਬਰਾਮਦ ਕਰ ਲਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ