JALANDHAR WEATHER

ਗੈਰ-ਕਾਨੂੰਨੀ ਤੌਰ 'ਤੇ ਲੋਕਾਂ ਨੂੰ ਵਿਦੇਸ਼ ਭੇਜਣ ਵਾਲਿਆਂ ਦੀ ਕਰਾਂਗੇ ਪਛਾਣ - ਨਾਇਬ ਸੈਣੀ

 ਫ਼ਰੀਦਾਬਾਦ (ਹਰਿਆਣਾ, 9 ਫਰਵਰੀ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ, "ਦਿੱਲੀ ਦੇ ਲੋਕਾਂ ਨੇ ਇਨ੍ਹਾਂ ਚੋਣਾਂ ਵਿਚ ਇਤਿਹਾਸਕ ਫਤਵਾ ਦਿੱਤਾ ਹੈ। ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਪੂਰੇ ਭਾਰਤ ਵਿਚ ਲਾਗੂ ਕੀਤੀਆਂ ਗਈਆਂ ਨੀਤੀਆਂ ਤੋਂ ਵਾਂਝੇ ਸਨ। ਹੁਣ, ਉਨ੍ਹਾਂ ਨੂੰ ਇਨ੍ਹਾਂ ਦਾ ਲਾਭ ਵੀ ਮਿਲੇਗਾ..."। ਅਮਰੀਕਾ ਤੋਂ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦੇਣ 'ਤੇ, ਉਨ੍ਹਾਂ, "ਅਸੀਂ ਜਲਦੀ ਹੀ ਵਿਧਾਨ ਸਭਾ ਵਿਚ ਇਸ ਬਾਰੇ ਇਕ ਬਿੱਲ ਪੇਸ਼ ਕਰ ਰਹੇ ਹਾਂ। ਅਸੀਂ ਉਨ੍ਹਾਂ ਲੋਕਾਂ ਦੀ ਪਛਾਣ ਕਰਾਂਗੇ ਜੋ ਲੋਕਾਂ ਨੂੰ ਗੈਰ-ਕਾਨੂੰਨੀ ਤੌਰ 'ਤੇ ਵਿਦੇਸ਼ ਭੇਜ ਰਹੇ ਹਨ..."।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ