ਸੜਕ ਹਾਦਸੇ ਚ ਜ਼ਖ਼ਮੀ ਹੋਏ ਨੌਜਵਾਨ ਦੀ ਹੋਈ ਮੌਤ
ਕਪੂਰਥਲਾ, 9 ਫਰਵਰੀ (ਅਮਨਜੋਤ ਸਿੰਘ ਵਾਲੀਆ) - ਪਿੰਡ ਲੱਖਣ ਕੇ ਪੱਡਾ ਵਿਖੇ ਸੜਕ ਹਾਦਸੇ ਵਿਚ ਜ਼ਖ਼ਮੀ ਹੋਏ ਨੌਜਵਾਨ ਦੀ ਅੱਜ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੁਭਾਨਪੁਰ ਦੇ ਹੈੱਡ ਕਾਂਸਟੇਬਲ ਅੰਮਿ੍ਤਪਾਲ ਸਿੰਘ ਨੇ ਦੱਸਿਆ ਕਿ ਬੀਤੀ 24 ਜਨਵਰੀ ਨੂੰ ਰੋਹਿਤ ਪੁਤਰ ਪੱਪੂ ਸਿੰਘ ਵਾਸੀ ਰਾਮਪੁਰ ਜੋ ਕਿ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਕੰਮ ਤੋਂ ਵਾਪਸ ਆਪਣੇ ਘਰ ਜਾ ਰਿਹਾ ਸੀ ਤਾਂ ਅਚਾਨਕ ਉਸ ਦੇ ਮੂਹਰੇ ਖੱਡਾ ਆਉਣ ਕਾਰਨ ਉਹ ਹੇਠਾਂ ਡਿੱਗ ਗਿਆ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹਾਲਤ ਵਿਚ ਉਸ ਨੂੰ ਇਲਾਜ ਲਈ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ, ਜਿੱਥੇ ਅੱਜ ਇਲਾਜ ਦੌਰਾਨ ਉਸਦੀ ਮੌਤ ਹੋ ਗਈ ਙ ਉਨ੍ਹਾਂ ਦੱਸਿਆ ਕਿ ਮਿ੍ਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰਖਵਾ ਦਿੱਤੀ ਗਈ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ।