![](/cmsimages/20250209/4774891__iku.jpg)
ਕਪੂਰਥਲਾ, 9 ਫਰਵਰੀ (ਅਮਰਜੀਤ ਕੋਮਲ) - ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ਵਿਚ ਕਪੂਰਥਲਾ ਵਿਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਸੰਬੰਧੀ ਡਿਪਟੀ ਕਮਿਸ਼ਨਰ ਕਪੂਰਥਲਾ ਵਲੋਂ ਜਾਰੀ ਹੁਕਮਾਂ ਅਨੁਸਾਰ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਕਪੂਰਥਲਾ ਦੇ ਕੈਂਪਸ ਵਿਚ 10 ਫਰਵਰੀ ਸੋਮਵਾਰ ਨੂੰ ਛੁੱਟੀ ਹੋਵੇਗੀ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਐਸ.ਕੇ. ਮਿਸ਼ਰਾ ਨੇ ਦੱਸਿਆ ਕਿ ਯੂਨੀਵਰਸਿਟੀ ਦੀਆਂ ਪਹਿਲਾਂ ਤੋਂ ਨਿਰਧਾਰਿਤ ਪ੍ਰੀਖਿਆਵਾਂ/ਅਤਿ ਜ਼ਰੂਰੀ ਸੇਵਾਵਾਂ ਨਾਲ ਸੰਬੰਧਿਤ ਸਟਾਫ਼ ਡਿਊਟੀ 'ਤੇ ਹਾਜ਼ਰ ਰਹੇਗਾ।