JALANDHAR WEATHER
ਸਨਅਤਕਾਰ ਤੋਂ ਫ਼ਿਰੌਤੀ ਮੰਗਣ ਦੇ ਮਾਮਲੇ 'ਚ ਇਕ ਹੋਰ ਕਾਬੂ

ਲੁਧਿਆਣਾ, 9 ਫਰਵਰੀ (ਪਰਮਿੰਦਰ ਸਿੰਘ ਆਹੂਜਾ) - ਸਨਅਤਕਾਰ ਤੋਂ 30 ਲੱਖ ਦੀ ਫ਼ਿਰੌਤੀ ਮੰਗਣ ਦੇ ਮਾਮਲੇ ਵਿਚ ਇਕ ਹੋਰ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ, ਜਿਸ ਦੀ ਪਛਾਣ ਰਾਜੀਵ ਰਾਜਾ ਵਜੋਂ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਵਲੋਂ ਰਾਜੀਵ ਰਾਜਾ ਨੂੰ ਅੱਜ ਦੇਰ ਸ਼ਾਮ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਵਲੋਂ ਲੋਹਾ ਵਪਾਰੀ ਰਵੀਸ਼ ਗੁਪਤਾ ਪਾਸੋਂ ਫਿਰੋਤੀ ਮੰਗਣ ਦੇ ਮਾਮਲੇ ਵਿਚ ਪਹਿਲਾਂ ਹੀ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਜਦਕਿ ਇਸ ਮਾਮਲੇ ਵਿਚ ਹੁਣ ਰਾਜੀਵ ਰਾਜਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਪਾਸੋਂ ਸੀ.ਆਈ.ਏ. ਸਟਾਫ਼ ਵਿਚ ਸਖ਼ਤੀ ਨਾਲ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ